Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਇੰਗਲੈਂਡ ਤੋਂ ਹਾਰਨ ਮਗਰੋਂ ਭਾਰਤ ਵਿਸ਼ਵ ਟੈਸਟ ਚੈਪੀਅਨਸ਼ਿਪ ਸੂਚੀ ’ਚ ਚੌਥੇ ਸਥਾਨ ’ਤੇ ਖਿਸਕਿਆ

February 10, 2021 06:30 PM

ਦੁਬਈ : ਇੰਗਲੈਂਡ ਖ਼ਿਲਾਫ਼ ਚੇਨਈ ਵਿਚ ਪਹਿਲੇ ਕ੍ਰਿਕਟ ਟੈਸਟ ਵਿਚ 227 ਦੌੜਾਂ ਦੀ ਹਾਰ ਨਾਲ ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਸੂਚੀ ਵਿਚ ਚੌਥੇ ਸਥਾਨ ’ਤੇ ਖਿਸਕ ਗਿਆ, ਜਦੋਂ ਕਿ ਮਿਹਮਾਨ ਟੀਮ ਨੇ ਪਹਿਲੀ ਵਾਰ ਹੋ ਰਹੀ ਇਸ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਜਗ੍ਹਾ ਬਣਾਉਣ ਦੀਆਂ ਆਪਣੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕੀਤਾ। ਇੰਗਲੈਂਡ ਦੇ 420 ਦੌੜਾਂ ਦੇ ਵਿਸ਼ਵ ਰਿਕਾਰਡ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਐਮ.ਏ. ਚਿੰਦਬਰਮ ਸਟੇਡੀਅਮ ਵਿਚ ਚਾਰ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਪੰਜਵੇਂ ਅਤੇ ਆਖ਼ਰੀ ਦਿਨ ਮੰਗਲਵਾਰ ਨੂੰ ਦੂਜੇ ਸੈਸ਼ਨ ਵਿਚ 192 ਦੌੜਾਂ ’ਤੇ ਮਿਸਟ ਗਈ।

ਕਪਤਾਨ ਵਿਰਾਟ ਕੋਹਲੀ ਨੇ ਭਾਰਤ ਵੱਲੋਂ 72 ਦੌੜਾਂ ਬਣਾਈਆਂ। ਇਸ ਸਾਲ ਲਾਰਡਸ ਵਿਚ ਹੋਣ ਵਾਲੇ ਫਾਈਨਲ ਲਈ ਨਿਊਜ਼ੀਲੈਂਡ ਦੀ ਟੀਮ ਪਹਿਲਾਂ ਹੀ ਕੁਆਈਫਾਈ ਕਰ ਚੁੱਕੀ ਹੈ। ਉਸ ਦਾ ਜੇਤੂ ਅੰਕਾਂ ਦਾ ਪ੍ਰਤੀਸ਼ਤ 70.0 ਹੈ ਅਤੇ ਉਸ ਨੂੰ ਹੁਣ ਕੋਈ ਸੀਰੀਜ਼ ਨਹੀਂ ਖੇਡਣੀ ਹੈ। ਆਈ.ਸੀ.ਸੀ. ਦੇ ਬਿਆਨ ਮੁਤਾਬਕ ਚੇਪਕ ਵਿਚ ਜਿੱਤ ਨਾਲ ਇੰਗਲੈਂਡ 70.2 ਪ੍ਰਤੀਸ਼ਤ ਅੰਕਾਂ ਨਾਲ ਸੂਚੀ ਵਿਚ ਸਿਖ਼ਰ ’ਤੇ ਪਹੁੰਚ ਗਿਆ ਹੈ ਅਤੇ ਉਸ ਦੇ ਉਨ੍ਹਾਂ 3 ਨਤੀਜਿਆਂ ਵਿਚੋਂ ਇਕ ਹਾਸਲ ਕਰਨ ਦੀ ਉਮੀਦ ਵੱਧ ਗਈ ਹੈ ਜੋ ਉਸ ਨੂੰ ਫਾਈਨਲ ਵਿਚ ਜਗ੍ਹਾ ਦਿਵਾ ਦੇਣਗੇ। ਇੰਗਲੈਂਡ ਜੇਕਰ 3-1, 3-0 ਜਾਂ 4-0 ਨਾਲ ਜਿੱਤ ਦਰਜ ਕਰਦਾ ਹੈ ਤਾਂ ਫਾਈਨਲ ਵਿਚ ਖੇਡੇਗਾ।

ਪਿਛਲੇ ਮਹੀਨੇ ਆਸਟਰੇਲੀਆ ਵਿਚ ਇਤਿਹਾਸਕ ਸੀਰੀਜ਼ ਜਿੱਤਣ ਦੇ ਬਾਅਦ ਭਾਰਤ ਸਿਖ਼ਰ ’ਤੇ ਚੱਲ ਰਿਹਾ ਸੀ ਪਰ ਹੁਣ 68.3 ਅੰਕ ਨਾਲ ਚੌਥੇ ਯਥਾਨ ’ਤੇ ਖਿਸਕ ਗਿਆ ਹੈ। ਟੀਮ ਇੰਡੀਆ ਨੂੰ ਫਾਈਨਲ ਵਿਚ ਜਗ੍ਹਾ ਬਣਾਉਣ ਲਈ ਬਾਕੀ ਬਚੇ 3 ਮੈਚਾਂ ਵਿਚੋਂ ਘੱਟ ਤੋਂ ਘੱਟ 2 ਜਿੱਤਣੇ ਹੋਣਗੇ, ਕਿਉਂਕਿ 2-1 ਜਾਂ 3-1 ਦੇ ਨਤੀਜੇ ਨਾਲ ਹੀ ਉਹ ਫਾਈਨਲ ਵਿਚ ਜਗ੍ਹਾ ਬਣਾ ਸਕਦਾ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ ਜੇਕਰ ਡਰਾਅ ਰਹਿੰਦੀ ਹੈ ਜਾਂ ਇੰਗਲੈਂਡ 1-0, 2-1 ਜਾਂ 2-0 ਨਾਲ ਜਿੱਤ ਦਰਜ ਕਰਦਾ ਹੈ ਤਾਂ ਆਸਟਰੇਲੀਆ ਨੂੰ ਨਿਊਜ਼ੀਲੈਂਡ ਖ਼ਿਲਾਫ਼ ਫਾਈਨਲ ਵਿਚ ਖੇਡਣ ਦਾ ਮੌਕਾ ਮਿਲੇਗਾ। ਦੱਖਣੀ ਅਫਰੀਕਾ ਨੂੰ ਘਰੇਲੂ ਸੀਰੀਜ਼ ਵਿਚ 2-0 ਨਾਲ ਹਰਾਉਣ ਦੇ ਬਾਅਦ ਪਾਕਿਸਤਾਨ ਚੈਂਪੀਅਨਸ਼ਿਪ ਸੂਚੀ ਵਿਚ 43.3 ਪ੍ਰਤੀਸ਼ਤ ਅੰਕਾਂ ਨਾਲ ਪੰਜਵੇਂ ਸਥਾਨ ’ਤੇ ਰਹੇਗਾ। ਦੱਖਣੀ ਅਫਰੀਕਾ 30.0 ਪ੍ਰਤੀਸ਼ਤ ਅੰਕਾਂ ਨਾਲ 6ਵੇਂ ਸਥਾਨ ’ਤੇ ਖਿਸਕ ਗਿਆ। ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਵਿਚ ਇਤਿਹਾਸਕ ਜਿੱਤ ਦੇ ਬਾਅਦ ਵੈਸਟਇੰਡੀਜ਼ 23.8 ਪ੍ਰਤੀਸ਼ਤ ਅੰਕਾਂ ਨਾਲ ਸੱਤਵੇਂ ਸਥਾਨ ’ਤੇ ਹੈ। ਬੰਗਲਾਦੇਸ਼ ਦੀ ਟੀਮ ਆਖ਼ਰੀ ਸਥਾਨ ’ਤੇ ਹੈ, ਜਿਸ ਨੂੰ ਹੁਣ ਤੱਕ ਕੋਈ ਅੰਕ ਹਾਸਲ ਨਹੀਂ ਕੀਤੇ ਹਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe