Sunday, August 03, 2025
 

ਸਿਆਸੀ

ਨਵੇਂ ਖੇਤੀ ਕਾਨੂੰਨਾਂ ਕਰਕੇ ਦੇਸ਼ ਦੇ ਕਿਸੇ ਵੀ ਨੌਜਵਾਨ ਨੂੰ ਨਹੀਂ ਮਿਲੇਗਾ ਰੋਜ਼ਗਾਰ: ਰਾਹੁਲ ਗਾਂਧੀ

February 13, 2021 07:41 PM

ਅਜਮੇਰ: ਕਾਂਗਰਸ ਨੇਤਾ ਰਾਹੁਲ ਗਾਂਧੀ ਰਾਜਸਥਾਨ ਦੌਰੇ ਦੇ ਦੂਜੇ ਦਿਨ ਸ਼ਨੀਵਾਰ ਅਜਮੇਰ ਦੇ ਕਿਸ਼ਨਗੜ ਪਹੁੰਚੇ। ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ, ਕਾਂਗਰਸ ਦੇ ਸੂਬਾ ਇੰਚਾਰਜ ਅਜੇ ਮਾਕਨ ਸਮੇਤ ਸਾਰੇ ਸੀਨੀਅਰ ਕਾਂਗਰਸੀ ਆਗੂ ਉਨ੍ਹਾਂ ਦੇ ਨਾਲ ਸਨ। ਕਾਂਗਰਸ ਨੇਤਾ ਰਾਹੁਲ ਗਾਂਧੀ ਰਾਜਸਥਾਨ ਦੌਰੇ ਦੇ ਦੂਜੇ ਦਿਨ ਸ਼ਨੀਵਾਰ ਨੂੰ ਸੁਰਸੁਰਾ ਵਿੱਚ ਲੋਕਦੇਵਤਾ ਤੇਜਾਜੀ ਮਹਾਰਾਜ ਮੰਦਿਰ ਗਏ। ਰਾਹੁਲ ਗਾਂਧੀ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਸਮੇਤ ਕਾਂਗਰਸ ਦੇ ਸੂਬਾ ਇੰਚਾਰਜ ਅਜੇ ਮਾਕਨ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਹੋਰ ਕਾਂਗਰਸੀ ਨੇਤਾਵਾਂ ਦੇ ਨਾਲ ਮੰਦਰ ਪਹੁੰਚੇ ਅਤੇ ਉਥੇ ਦਰਸ਼ਨ ਕੀਤੇ।

ਇਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਅਜਮੇਰ 'ਚ ਇਕ ਟਰੈਕਟਰ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰ ਹੈ। ਇਹ 40 ਕਰੋੜ ਲੋਕਾਂ ਦਾ ਕਾਰੋਬਾਰ ਹੈ। ਨਰਿੰਦਰ ਮੋਦੀ ਚਾਹੁੰਦੇ ਹਨ ਕਿ ਇਹ ਉਨ੍ਹਾਂ ਦੇ 2 ਦੋਸਤਾਂ ਨੂੰ ਸੌਂਪਿਆ ਜਾਵੇ। ਜੇਕਰ ਨਰਿੰਦਰ ਮੋਦੀ ਦੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਨਾ ਸਿਰਫ਼ ਕਿਸਾਨੀ ਨੂੰ ਨੁਕਸਾਨ ਪਹੁੰਚੇਗਾ ਬਲਕਿ ਹਰ ਕੋਈ ਪ੍ਰਭਾਵਿਤ ਹੋਵੇਗਾ।

ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕਾਨੂੰਨ ਲਾਗੂ ਹੋਣ ਕਾਰਨ ਦੇਸ਼ ਦੇ ਕਿਸੇ ਵੀ ਨੌਜਵਾਨ ਨੂੰ ਰੋਜ਼ਗਾਰ ਨਹੀਂ ਮਿਲੇਗਾ। ਨਰਿੰਦਰ ਮੋਦੀ ਲੋਕਾਂ ਨੂੰ ਭੁੱਖ, ਬੇਰੁਜ਼ਗਾਰੀ ਅਤੇ ਖ਼ੁਦਕੁਸ਼ੀ ਦਾ ਬਦਲ ਦੇ ਰਹੇ ਹਨ। ਇਸ ਤੋਂ ਬਾਅਦ  ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਮੈਂ ਕਿਸਾਨਾਂ ਨਾਲ ਗੱਲ ਕਰਨਾ ਚਾਹੁੰਦਾ ਹਾਂ, ਕਿਸ ਬਾਰੇ ਗੱਲ ਕਰਨਾ ਚਾਹੁੰਦੇ ਹਨ। ਜਦੋਂ ਤੱਕ ਤੁਸੀਂ ਇਹ ਕਾਨੂੰਨ ਵਾਪਸ ਨਹੀਂ ਲੈਂਦੇ ਉਦੋਂ ਤੱਕ ਹਿੰਦੁਸਤਾਨ ਦਾ ਇੱਕ ਕਿਸਾਨ ਤੁਹਾਡੇ ਨਾਲ ਉਦੋਂ ਤੱਕ ਗੱਲ ਨਹੀਂ ਕਰੇਗਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe