Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਤੇਜ਼ ਗੇਂਦਬਾਜ਼ ਅਰਜੁਨ ਤੇਂਦੁਲਕਰ ਦੀ ਮੁੰਬਈ ਇੰਡੀਅਨਜ਼ ਲਈ ਚੋਣ 💪

February 19, 2021 05:11 PM

ਮੁੰਬਈ (ਏਜੰਸੀਆਂ) : ਵਿਸ਼ਵ ਕ੍ਰਿਕਟ ਵਿਚ ਸਚਿਨ ਤੇਂਦੁਲਕਰ  ਦਾ ਨਾਂ ਬੜੀ ਇੱਜ਼ਤ ਨਾਲ ਲਿਆ ਜਾਂਦਾ ਹੈ ਤੇ ਉਸ ਨੇ ਛੋਟੀ ਉਮਰੇ ਭਾਰਤੀ ਕ੍ਰਿਕਟ ’ਚ ਸ਼ਾਮਲ ਹੋ ਕੇ ਜੋ ਨਾਮ ਨਾਮਣਾ ਖੱਟਿਆ ਹੈ, ਕੀ ਉਸ ਮੁਕਾਮ ਦੇ ਨੇੜੇ-ਤੇੜੇ ਸਚਿਨ ਦਾ ਬੇਟਾ ਵੀ ਜਾ ਸਕਦਾ ਹੈ ਪਰ ਫ਼ਿਲਹਾਲ ਇਹ ਸਵਾਲ ਹੀ ਹੈ ਪਰ ਭਵਿੱਖ ਦੱਸੇਗਾ ਕਿ ਉਸ ਦੇ ਅੰਦਰ ਕਿੰਨੀ ਪ੍ਰਤਿਭਾ ਹੈ। ਤੇਜ਼ ਗੇਂਦਬਾਜ਼ ਅਰਜੁਨ ਤੇਂਦੁਲਕਰ ਮੁੰਬਈ ਇੰਡੀਅਨਜ਼ ਨਾਲ ਇੰਡੀਅਨ ਪ੍ਰੀਮੀਅਰ ਲੀਗ ਵਿਚ ਆਪਣੇ ਡੈਬਿਊ ਲਈ ਬੇਕਰਾਰ ਹਨ ਅਤੇ ਉਨ੍ਹਾਂ ਨੇ ਖਿਡਾਰੀਆਂ ਦੀ ਨੀਲਾਮੀ ਵਿਚ 5 ਵਾਰ ਦੀ ਚੈਂਪੀਅਨ ਵਲੋਂ ਚੁਣੇ ਜਾਣ ਦੇ ਬਾਅਦ ਉਨ੍ਹਾਂ ’ਤੇ ਭਰੋਸਾ ਦਿਖਾਉਣ ਲਈ ਕੋਚਾਂ ਦਾ ਧੰਨਵਾਦ ਕੀਤਾ ਹੈ।
ਸਾਬਕਾ ਕਪਤਾਨ ਸਚਿਨ ਤੇਂਦੁਲਕਰ ਦੇ 21 ਸਾਲਾ ਪੁੱਤਰ ਅਰਜੁਨ ਨੂੰ ਮੁੰਬਈ ਇੰਡੀਅਨਜ਼ ਨੇ ਵੀਰਵਾਰ ਨੂੰ ਉਨ੍ਹਾਂ ਦੇ 29 ਲੱਖ ਰੁਪਏ ਦੇ ਆਧਾਰ ਮੁੱਲ ’ਤੇ ਖ਼ਰੀਦਿਆ। ਉਨ੍ਹਾਂ ਦੇ ਪਿਤਾ ਫਰੈਂਚਾਇਜ਼ੀ ਲਈ ਖੇਡੇ ਹੀ ਨਹੀਂ, ਸਗੋਂ ਉਹ ਉਸ ਟੀਮ ਦੇ ਮੈਂਟਰ ਵੀ ਹਨ ਜੋ ਆਈ.ਪੀ.ਐਲ. ਦੀ ਸਭ ਤੋਂ ਸਫ਼ਲ ਟੀਮ ਹੈ। ਅਰਜੁਨ ਨੇ ਮੁੰਬਈ ਇੰਡੀਅਨਜ਼ ਦੇ ਟਵਿਟਰ ਹੈਂਡਲ ’ਤੇ ਵੀਡੀਓ ਸੰਦੇਸ਼ ਪੋਸਟ ਕਰਦੇ ਹੋਏ ਕਿਹਾ, ‘ਬਚਪਨ ਤੋਂ ਹੀ ਮੈਂ ਮੁੰਬਈ ਇੰਡੀਅਨਜ਼ ਦਾ ਪ੍ਰਸ਼ੰਸਕ ਹਾਂ। ਮੈਂ ਕੋਚਾਂ ਅਤੇ ਸਹਿਯੋਗੀ ਸਟਾਫ ਦਾ ਧੰਨਵਾਦ ਕਰਨਾ ਚਾਵਾਂਗਾ, ਜਿਨ੍ਹਾਂ ਨੇ ਮੇਰੇ ’ਤੇ ਭਰੋਸਾ ਦਿਖਾਇਆ।’
ਉਨ੍ਹਾਂ ਕਿਹਾ, ‘ਮੈਂ ਮੁੰਬਈ ਇੰਡੀਅਨਜ਼ ਪਲਟਨ ਨਾਲ ਜੁੜਨ ਲਈ ਰੋਮਾਂਜਿਤ ਹਾਂ ਅਤੇ ਨੀਲੀ ਅਤੇ ਸੁਨਹਿਰੀ ਜਰਸੀ ਪਾਉਣ ਦਾ ਇੰਤਜ਼ਾਰ ਨਹੀਂ ਕਰ ਸਕਦਾ।’ ਅਰਜੁਨ ਪਿਛਲੇ 2-3 ਸੀਜ਼ਨ ਤੋਂ ਫਰੈਂਚਾਇਜ਼ੀ ਦੇ ਨੈਟ ਗੇਂਦਬਾਜ਼ ਵੀ ਰਹੇ ਹਨ। ਹਾਲ ਹੀ ਵਿਚ ਉਨ੍ਹਾਂ ਨੇ ਮੁੰਬਈ ਦੀ ਸੀਨੀਅਰ ਟੀਮ ਲਈ ਡੈਬਿਊ ਕੀਤਾ, ਜਿਸ ਲਈ ਉਹ ਰਾਸ਼ਟਰੀ ਟੀ20 ਚੈਂਪੀਅਨਸ਼ਿਪ ਸਯਦ ਮੁਸ਼ਤਾਕ ਅਲੀ ਟਰਾਫੀ ਵਿਚ ਹਰਿਆਣਾ ਖ਼ਿਲਾਫ਼ ਖੇਡੇ ਸਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe