Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਮੌੜ ਬੰਬ ਧਮਾਕਾ ਦੇ ਪੀੜਤਾਂ ਨੂੰ ਅੱਜ ਤੱਕ ਨਿਆਂ ਕਿਉਂ ਨਹੀਂ ਮਿਲਿਆ : ਹਰਪਾਲ ਚੀਮਾ

February 19, 2021 08:19 PM

ਕਿਹਾ, ਪੰਜਾਬ ਕੈਬਨਿਟ ਦੇ ਫੈਸਲੇ ਸਿਰਫ ਇਕ ਦਿਖਾਵਾ
ਚੰਡੀਗੜ੍ਹ (ਏਜੰਸੀਆਂ) : ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੈਪਟਨ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਫੈਸਲੇ ਦਿਖਾਵੇ ਤੋਂ ਇਲਾਵਾ ਹੋਰ ਕੁਝ ਨਹੀਂ ਹਨ। ਇਹ ਫੈਸਲਾ ਅਸਲੀ ਮੁੱਦਿਆਂ ਤੋਂ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਲਈ ਹੈ।
ਮੌੜ ਬੰਬ ਧਮਾਕੇ ਵਿੱਚ ਜਾਨ ਗੁਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਾ ਐਲਾਨ ਉੱਤੇ ਟਿੱਪਣੀ ਕਰਦੇ ਹੋਏ ਚੀਮਾ ਨੇ ਕਿਹਾ ਕਿ ਇਹ ਫੈਸਲਾ ਬਹੁਤ ਦੇਰ ਨਾਲ ਲਿਆ ਗਿਆ ਹੈ ਅਤੇ ਇਹ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਤੋਂ ਪੀੜਤਾਂ ਦੇ ਪਰਿਵਾਰ ਨਿਆਂ ਦੀ ਮੰਗ ਕਰ ਰਹੇ ਹਨ, ਪ੍ਰੰਤੂ ਉਨ੍ਹਾਂ ਨੂੰ ਅਜੇ ਤੱਕ ਨਿਆਂ ਨਹੀਂ ਮਿਲ ਸਕਿਆ। ਕੈਪਟਨ ਸਰਕਾਰ ਚਾਰ ਸਾਲ ਵਿਚ ਉਨ੍ਹਾਂ ਨੂੰ ਨਿਆਂ ਨਹੀਂ ਦਿਵਾ ਸਕੀ ਤਾਂ ਹੁਣ ਇਸ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਸਵਾਲ ਕਰਦੇ ਹੋਏ ਕਿਹਾ ਕਿ ਸਰਕਾਰ ਜੇਕਰ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਐਨੀ ਚਿੰਤਤ ਸੀ ਤਾਂ ਅੱਜ ਤੱਕ ਇਸ ਮਾਮਲੇ ਦੀ ਸਹੀ ਤਰ੍ਹਾਂ ਜਾਂਚ ਕਿਉਂ ਨਹੀਂ ਹੋਈ? ਦੋਸ਼ੀ ਲੋਕਾਂ ਉੱਤੇ ਹੁਣ ਤੱਕ ਕਾਰਵਾਈ ਕਿਉਂ ਨਹੀਂ ਹੋਈ? ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਢੰਗ ਨਾਲ ਜਾਂਚ ਨਾ ਕਰ ਕੈਪਟਨ ਨੇ ਅਪਰਾਧੀਆਂ ਨੂੰ ਬਚਾਉਣ ਦਾ ਕੰਮ ਕੀਤਾ। ਜੇਕਰ ਚੰਗੀ ਤਰ੍ਹਾਂ ਜਾਂਚ ਹੁੰਦੀ ਤਾਂ ਇਸ ਵਿੱਚ ਕਈ ਵੱਡੇ ਲੋਕ ਫੜ੍ਹੇ ਜਾਂਦੇ। ਕੈਪਟਨ ਨੇ ਮਾਮਲੇ ਨੂੰ ਰਫਾ ਦਫਾ ਕਰਨ ਲਈ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਸਰਕਾਰ ਬਨਣ ਦੇ ਬਾਅਦ ਕੈਪਟਨ ਨੇ ਸਰਕਾਰੀ ਵਿਭਾਗਾਂ ਦੀਆਂ ਅਸਾਮੀਆਂ ਨੂੰ ਵੀ ਘਟ ਕਰ ਦਿੱਤਾ। ਹੁਣ ਕੈਬਨਿਟ ਦੇ ਫੈਸਲੇ ਵਿਚ ਕਿਹਾ ਗਿਆ ਕਿ ਸਰਕਾਰ ਨੇ 1875 ਨਵੀਆਂ ਅਸਾਮੀਆਂ ਦਾ ਪੈਦਾ ਕੀਤੀਆਂ ਹਨ, ਪ੍ਰੰਤੂ ਅਸਲ ਵਿੱਚ ਸਰਕਾਰ ਨੇ 3720 ਅਸਾਮੀਆਂ ਘੱਟ ਕਰ ਦਿੱਤੀਆਂ। ਕੈਪਟਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਬਦਲੇ ਉਨ੍ਹਾਂ ਨੂੰ ਗੁੰਮਰਾਹ ਕਰ ਰਹੀ ਹੈ। ਕਾਂਗਰਸ ਦੇ ਲੋਕ ਦਿਨ ਰਾਤ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੇ ਹੋਏ ਹਨ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਪ੍ਰੰਤੂ ਸਰਕਾਰ ਬਣਾਉਣ ਬਾਅਦ ਨੌਜਵਾਨਾਂ ਨਾਲ ਉਨ੍ਹਾਂ ਵਿਸ਼ਵਾਸਘਾਤ ਕੀਤਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe