Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕੈਨਡਾ

ਅਜੇ ਨਹੀਂ ਖੁਲ੍ਹੇਗੀ ਕੈਨੇਡਾ-ਅਮਰੀਕਾ ਸਰਹੱਦ

February 20, 2021 06:00 PM

ਟਰੂਡੋ ਸਰਕਾਰ ਨੇ ਪਾਬੰਦੀ 21 ਮਾਰਚ ਤਕ ਵਧਾਈ

ਓਟਾਵਾ (ਏਜੰਸੀਆਂ) : ਸੰਯੁਕਤ ਰਾਜ ਅਮਰੀਕਾ ਤੇ ਕੈਨੇਡਾ ਵਿਚਕਾਰ ਸਫ਼ਰ ਕਰਨ ਦੀ ਉਡੀਕ ’ਚ ਬੈਠੇ ਲੋਕਾਂ ਦਾ ਇੰਤਜ਼ਾਰ ਹੋਰ ਲੰਮਾ ਹੋ ਗਿਆ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਕੈਨੇਡਾ-ਅਮਰੀਕਾ ਸਰਹੱਦ ਰਾਹੀਂ ਗੈਰ-ਜ਼ਰੂਰੀ ਯਾਤਰਾ ’ਤੇ ਲਾਈ ਪਾਬੰਦੀ ਹੋਰ ਅੱਗੇ ਵਧਾ ਕੇ 21 ਮਾਰਚ ਤੱਕ ਕਰ ਦਿੱਤੀ ਹੈ। ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਬਿੱਲ ਬਲੇਅਰ ਨੇ ਸ਼ੁੱਕਰਵਾਰ ਨੂੰ ਇਸ ਦੀ ਘੋਸ਼ਣਾ ਕੀਤੀ।
ਮਹਾਮਾਰੀ ਦੇ ਫੈਲਣ ਨੂੰ ਸੀਮਤ ਕਰਨ ਲਈ ਕੈਨੇਡਾ-ਅਮਰੀਕਾ ਜ਼ਮੀਨੀ ਸਰਹੱਦ ਰਾਹੀਂ ਗੈਰ-ਜ਼ਰੂਰੀ ਯਾਤਰਾ ਨੂੰ ਬੰਦ ਕਰਨ ’ਤੇ ਮੌਜੂਦਾ ਸਮਝੌਤਾ ਪਿਛਲੇ ਸਾਲ ਮਾਰਚ ਵਿਚ ਲਾਗੂ ਕੀਤਾ ਗਿਆ ਸੀ। ਜਿਸ ਨੂੰ ਹੁਣ ਤੱਕ ਹਰ ਮਹੀਨੇ ਤੋਂ ਰੀਨਿਊ ਕੀਤਾ ਜਾ ਚੁੱਕਾ ਹੈ।
ਸਰਹੱਦੀ ਪਾਬੰਦੀਆਂ ’ਤੇ ਮੌਜੂਦਾ ਸਮਝੌਤਾ 21 ਫਰਵਰੀ ਨੂੰ ਖ਼ਤਮ ਹੋਣ ਵਾਲਾ ਸੀ, ਜੋ ਹੁਣ 21 ਮਾਰਚ ਤੱਕ ਲਈ ਹੋ ਗਿਆ ਹੈ। ਹਾਲਾਂਕਿ, ਵਪਾਰਕ ਗਤੀਵਧੀਆਂ ਨੂੰ ਇਸ ਪਾਬੰਦੀ ਤੋਂ ਛੋਟ ਹੈ। ਪਾਬੰਦੀਆਂ ਤਹਿਤ ਸੈਲਾਨੀਆਂ ਅਤੇ ਸਰਹੱਦ ਪਾਰ ਦੀਆਂ ਯਾਤਰਾਵਾਂ ’ਤੇ ਪਾਬੰਦੀ ਹੈ। ਇਸ ਤੋਂ ਇਲਾਵਾ ਕੁਝ ਵਿਸ਼ੇਸ਼ ਪਰਿਵਾਰਕ ਮੈਂਬਰਾਂ ਅਤੇ ਅਜ਼ੀਜ਼ਾਂ ਨੂੰ ਛੋਟ ਦਿੱਤੀ ਗਈ ਹੈ ਜੋ ਅਮਰੀਕਾ ਅਤੇ ਹੋਰ ਦੇਸ਼ਾਂ ਤੋਂ ਕੈਨੇਡਾ ਹਮਦਰਦੀ ਦੇ ਅਧਾਰ ’ਤੇ ਆ ਸਕਦੇ ਹਨ। ਹਾਲਾਂਕਿ, ਪਹੁੰਚਣ ’ਤੇ ਲਾਜ਼ਮੀ ਤੌਰ ’ਤੇ ਇਕਾਂਤਵਾਸ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ, ਅਜਿਹਾ ਨਾ ਕਰਨ ’ਤੇ ਜੁਰਮਾਨਾ ਲੱਗ ਸਕਦਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ, ”ਇਸ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਸਾਡਾ ਧਿਆਨ ਤੁਹਾਡੀ ਅਤੇ ਤੁਹਾਡੇ ਪਰਿਵਾਰਾਂ ਦੀ ਰੱਖਿਆ ਕਰਨਾ ਰਿਹਾ ਹੈ।’’ ਟਰੂਡੋ ਨੇ ਕਿਹਾ ਕਿ ਚਾਹੇ ਲੋਕਾਂ ਦਾ ਟੀਕਾਕਰਨ ਜਾਂ ਫਿਰ ਸਖ਼ਤ ਯਾਤਰਾ ਪਾਬੰਦੀਆਂ ਹੋਣ ਇਨ੍ਹਾਂ ਦਾ ਮਕਸਦ ਕੈਨੇਡੀਅਨਾਂ ਦੀ ਹਿਫਾਜ਼ਤ ਕਰਨਾ ਹੈ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

ਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਖ਼ੂਨੀ ਖੇਡ: ਹਾਈ ਸਕੂਲ ਵਿੱਚ ਗੋਲੀਬਾਰੀ ਦੌਰਾਨ 10 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਮਾਰੀ ਗੋਲੀ

ਕੈਨੇਡਾ ਦੇ ਸਕੂਲ ਵਿੱਚ ਹੋਈ ਗੋਲੀਬਾਰੀ

ਕੈਨੇਡਾ 'ਚ ਦਹਿਸ਼ਤ: ਕਰਨਾਟਕ ਦੇ ਸਾਫਟਵੇਅਰ ਇੰਜੀਨੀਅਰ ਦਾ ਦਿਨ-ਦਿਹਾੜੇ ਕਤਲ, ਕਾਰ ਗੋਲੀਆਂ ਨਾਲ ਛਲਣੀ

ਕੈਨੇਡਾ 'ਚ ਨਸਲੀ ਤਣਾਅ: ਸਿੱਖ ਸੁਰੱਖਿਆ ਗਾਰਡ ਨਾਲ ਬਦਸਲੂਕੀ ਅਤੇ ਹਿੰਸਕ ਝੜਪ ਦੀ ਵੀਡੀਓ ਵਾਇਰਲ

ਕੈਨੇਡਾ 'ਚ ਪੰਜਾਬੀ ਕੈਬ ਡਰਾਈਵਰ ਦਾ ਕਮਾਲ: -23 ਡਿਗਰੀ ਦੀ ਹੱਡ-ਚੀਰਵੀਂ ਠੰਢ 'ਚ ਬਚਾਈ ਗਰਭਵਤੀ ਮਾਂ ਤੇ ਬੱਚੇ ਦੀ ਜਾਨ

ਕੈਨੇਡਾ ਵਿੱਚ ਭਾਰਤੀ ਔਰਤ ਹਿਮਾਂਸ਼ੀ ਖੁਰਾਨਾ ਦਾ ਬੇਰਹਿਮੀ ਨਾਲ ਕਤਲ: ਦੋਸ਼ੀ ਅਬਦੁਲ ਗਫੂਰੀ ਵਿਰੁੱਧ ਦੇਸ਼ ਵਿਆਪੀ ਵਾਰੰਟ ਜਾਰੀ

Canadian Police Release Photos of Punjabi-Origin Gangsters, Warn Public to Stay Away

Shots Fired at Surrey Business, No Injuries Reported; Extortion Suspected

🇨🇦 ਕੈਨੇਡਾ ਤੋਂ ਸ਼ਰਮਨਾਕ ਖ਼ਬਰ: ਪੋਤੇ ਨੂੰ ਮਿਲਣ ਗਏ ਭਾਰਤੀ ਬਜ਼ੁਰਗ ਨੂੰ ਸਕੂਲੀ ਕੁੜੀਆਂ ਨੂੰ ਤੰਗ ਕਰਨ 'ਤੇ ਭਾਰਤ ਡਿਪੋਰਟ ਕਰਨ ਦਾ ਹੁਕਮ

 
 
 
 
Subscribe