Sunday, August 03, 2025
 

ਸਿਆਸੀ

ਤੇਲ ’ਤੇ ਸੂਬੇ ਦਾ ਵਾਧੂ ਟੈਕਸ ਲਗਾਕੇ ਲੋਕਾਂ ਨੂੰ ਲੁੱਟਣ ਦੀ ਬਜਾਏ ਬਾਂਹ ਫੜ੍ਹਨ ਕੈਪਟਨ : ਪਰਮਿੰਦਰ ਸਿੰਘ ਗੋਲਡੀ

February 22, 2021 05:48 PM

ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਰੋਸ ਪ੍ਰਦਰਸ਼ਨ

ਵਧਦੀਆਂ ਕੀਮਤਾਂ ਨਾਲ ਪੰਜਾਬ ਦੇ ਲੋਕਾਂ ਉਤੇ ਪੈ ਰਹੀ ਹੈ ਮਾਰ, ਕੈਪਟਨ ਆਮ ਲੋਕਾਂ ਦੇ ਮਸਲਿਆਂ ਤੋਂ ਬੇਖਬਰ

ਮੁਹਾਲੀ (ਸੱਚੀ ਕਲਮ ਬਿਊਰੋ) : ਆਮ ਆਦਮੀ ਪਾਰਟੀ ਵੱਲੋਂ ਦਿਨੋਂ ਦਿਨ ਵੱਧਦੀਆਂ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਜ਼ਿਲ੍ਹਾ ਮੁਹਾਲੀ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ‘ਆਪ’ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਲੰਟੀਅਰਾਂ ਨੇ ਕਾਂਗਰਸ ਦੀ ਸੂਬਾ ਸਰਕਾਰ ਖਿਲਾਫ ਨਾਅਰਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋਕਾਂ ਦਾ ਕਾਰੋਬਾਰ ਤਬਾਹ ਹੋ ਗਿਆ ਹੈ। ਲੋਕ ਆਰਥਿਕ ਮਾਰ ਝੱਲ ਰਹੇ ਹਨ। ਇਸ ਦੌਰਾਨ ਪੰਜਾਬ ਦੀ ਸੂਬਾ ਕੈਪਟਨ ਸਰਕਾਰ ਆਪਣੇ ਖਜ਼ਾਨੇ ਭਰਨ ਲਈ ਤੇਲ ਉੱਤੇ ਵਾਧੂ ਟੈਕਸ ਲਗਾਕੇ ਲੋਕਾਂ ਉੱਤੇ ਹੋਰ ਆਰਥਿਕ ਬੋਝ ਪਾ ਰਹੀ ਹੈ। ਤੇਲ ਦੀਆਂ ਕੀਮਤਾਂ ਵੱਧਣ ਨਾਲ ਹਰ ਆਦਮੀ ਦੀ ਰੋਜ਼ਮਰਾਂ ਦੀ ਜ਼ਿੰਦਗੀ ਉੱਤੇ ਪ੍ਰਭਾਵ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉੱਤੇ ਟੈਕਸ ਲਗਾਕੇ ਉਨ੍ਹਾਂ ਨੂੰ ਹੋਰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਉਤਰ ਭਾਰਤ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੈਟਰੋਲ 4.1 ਰੁਪਏ ਮਹਿੰਗਾ ਅਤੇ ਡੀਜ਼ਲ ਦੀ ਕੀਮਤ 3.1 ਸਭ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ, ਪਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਹੈ। ਕੈਪਟਨ ਸਾਹਿਬ ਸੂਬੇ ਦੀ ਸੰਪਤੀ ਤਾਂ ਮਾਫੀਆ ਨੂੰ ਲੁਟਾਕੇ ਆਪਣੀ ਅਤੇ ਆਪਣੇ ਚਹੇਤਿਆਂ ਦੀਆਂ ਤਿਜੌਰੀਆਂ ਭਰ ਰਹੇ ਹਨ, ਪ੍ਰੰਤੂ ਸਰਕਾਰੀ ਖਜ਼ਾਨਾ ਭਰਨ ਲਈ ਲੋਕਾਂ ਤੋਂ ਤੇਲ ਉੱਤੇ ਵਾਧੂ ਟੈਕਸ ਲੈ ਰਹੇ ਹਨ, ਜਿਸ ਨਾਲ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਰਿਹਾ ਹੈ। ਦਿਨੋਂ ਦਿਨ ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਬੋਝ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਉੱਤੇ ਹੋਰ ਆਰਥਿਕ ਮਾਰ ਪੈ ਰਹੀ ਹੈ।
ਜਿਲ੍ਹਾ ਸਕੱਤਰ ਪ੍ਰਭਜੋਤ ਕੌਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਉਤੇ ਦੋਵੇਂ ਪਾਸੇ ਤੋਂ ਮਾਰ ਪੈ ਰਹੀ ਹੈ। ਇਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਤਰ੍ਹਾਂ ਤਰ੍ਹਾਂ ਦੇ ਜ਼ੁਲਮ ਕਰ ਰਹੀ ਹੈ। ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉਤੇ ਲਗਾਏ ਜਾ ਰਹੇ ਵਾਧੂ ਟੈਕਸ ਨਾਲ ਲੋਕਾਂ ਦਾ ਕਚਮੂਰ ਕੱਢ ਰਹੇ ਹਨ। ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਵੇਗਾ ਜੋ ਕਿ ਗਰੀਬ ਲੋਕਾਂ ਉਤੇ ਹੋਰ ਮਾਰ ਪਵੇਗੀ। ਪੰਜਾਬ ਦੇ ਮੁੱਖ ਮੰਤਰੀ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹਨ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ ਹੇਠ ਭਾਜਪਾ ਦੇ ਮੁੱਖ ਮੰਤਰੀ ਵਜੋਂ ਕੰਮ ਕਰਦੇ ਹੋਏ ਲੋਕਾਂ ਉੱਤੇ ਵਾਧੂ ਟੈਕਸ ਲਗਾਕੇ ਆਰਥਿਕ ਬੋਝ ਪਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਟੈਕਸ ਘੱਟ ਕਰਕੇ ਤੇਲ ਦੀਆਂ ਕੀਮਤਾਂ ਘੱਟ ਕਰੇ।
ਇਸ ਮੌਕੇ ਮੈਡਮ ਰਾਜ ਗਿੱਲ , ਬਹਾਦਰ ਸਿੰਘ ਚਾਹਲ, ਗੋਵਿੰਦਰ ਮਿੱਤਲ, ਅਮਰਦੀਪ ਕੌਰ, ਕੁਲਜੀਤ ਸਿੰਘ ਰੰਧਾਵਾ, ਨਵਜੋਤ ਸੈਣੀ, ਸਵਰਨਜੀਤ ਕੌਰ ਬਲਟਾਣਾ, ਸਵੀਟੀ ਸ਼ਰਮਾ, ਹਰਜੀਤ ਬੰਟੀ, ਗੁਰਤੇਜ ਸਿੰਘ ਪੰਨੂ, ਰਾਮ ਸਰੂਪ ਸ਼ਰਮਾ(ਐੱਮਸੀ ਖਰੜ), ਅਰੁਨਾ ਸ਼ਰਮਾ (ਐੱਮ ਸੀ ਮੋਹਾਲੀ), ਕਸ਼ਮੀਰ ਕੌਰ , ਹਰੀਸ਼ ਕੌਸ਼ਲ, ਇਕਬਾਲ ਸਿੰਘ, ਯੋਧਾ ਸਿੰਘ ਮਾਨ, ਗੱਜਣ ਸਿੰਘ, ਮਨਦੀਪ ਮਟੌਰ, ਅਜੀਤ ਕਾਂਸਲ ਆਦਿ ਸ਼ਾਮਲ ਹੋਏ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe