Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਬਾਇਡਨ ਨੇ ਸੀਰੀਆ ’ਤੇ ਏਅਰ ਸਟ੍ਰਾਈਕ ਨੂੰ ਈਰਾਨ ਲਈ ਚਿਤਾਵਨੀ ਦਸਿਆ

February 27, 2021 07:50 PM

ਵਾਸ਼ਿੰਗਟਨ (ਏਜੰਸੀਆਂ) : ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਸੀਰੀਆ ਵਿਚ ਏਅਰ ਸਟ੍ਰਾਈਕ ਈਰਾਨ ਲਈ ਸਿੱਧੇ-ਸਿੱਧੇ ਚਿਤਾਵਨੀ ਦਸਿਆ ਹੈ। ਬਾਈਡੇਨ ਨੇ ਕਿਹਾ ਕਿ ਈਰਾਨ ਨੂੰ ਹੁਣ ਇਹ ਸਮਝ ਲੈਣਾ ਚਾਹੀਦਾ ਹੈ ਕਿ ਮਿਲੀਸ਼ੀਆ ਨੂੰ ਸਮਰਥਨ ਦੇਣ ਦੇ ਨਤੀਜੇ ਈਰਾਨ ਨੂੰ ਭੁਗਤਣੇ ਹੋਣਗੇ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਗੱਠਜੋੜ ਦੇਸ਼ਾਂ ਦੇ ਫ਼ੌਜੀਆਂ ਦੀ ਸੁਰੱਖਿਆ ਦੇ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅਮਰੀਕੀ ਰਾਸ਼ਟਰਪਤੀ ਬੋਲੇ, ’ਤੁਸੀਂ ਗ਼ਲਤ ਨੀਤੀਆਂ ਨਾਲ ਅੱਗੇ ਨਹੀਂ ਵੱਧ ਸਕਦੇ, ਸਾਵਧਾਨ ਰਹੋ।’ ਦੱਸਣਯੋਗ ਹੈ ਕਿ ਅਮਰੀਕਾ ਨੇ ਸੀਰੀਆ ਵਿਚ ਹਵਾਈ ਹਮਲਾ ਕਰਦੇ ਹੋਏ ਉੱਥੇ ਮੌਜੂਦ ਈਰਾਨ ਸਮਰਥਿਤ ਵਿਦਰੋਹੀ ਗਰੁੱਪ ਮਿਲੀਸ਼ੀਆ ਦੇ ਟਿਕਾਣਿਆਂ ਨੂੰ ਬਰਬਾਦ ਕਰ ਦਿੱਤਾ ਹੈ। ਮਿਲੀਸ਼ੀਆ ਨੇ 15 ਫਰਵਰੀ ਨੂੰ ਈਰਾਨ ਸਥਿਤ ਅਮਰੀਕਾ ਅਤੇ ਗੱਠਜੋੜ ਦੇ ਫ਼ੌਜੀ ਅੱਡਿਆਂ ’ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਸੀ।
   ਅਮਰੀਕਾ ਦੇ ਰੱਖਿਆ ਹੈੱਡਕੁਆਰਟਰ ਪੈਂਟਾਗਨ ਦੇ ਬੁਲਾਰੇ ਜੋਹਨ ਕਿਰਬੀ ਨੇ ਕਿਹਾ ਕਿ ਹਵਾਈ ਫ਼ੌਜ ਦੇ ਐੱਫ-15ਈ ਬੰਬਾਰ ਜਹਾਜ਼ਾਂ ਤੋਂ ਸੱਤ ਮਿਜ਼ਾਈਲਾਂ ਦਾਗੀਆਂ ਗਈਆਂ ਜਿਨ੍ਹਾਂ ਨੇ ਮਿਲੀਸ਼ੀਆ ਦੇ 9 ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਹ ਸਾਰੇ ਇਰਾਕ-ਸੀਰੀਆ ਸਰਹੱਦ ’ਤੇ ਸਨ। ਇਸ ਹਮਲੇ ਨੂੰ ਅਮਰੀਕਾ ਨੇ ਰੱਖਿਆਤਮਕ ਕਦਮ ਦੱਸਿਆ ਹੈ।

 

Have something to say? Post your comment

 
 
 
 
 
Subscribe