Monday, August 04, 2025
 

ਮਨੋਰੰਜਨ

ਮਾਣਹਾਨੀ ਦੇ ਮਾਮਲੇ ਵਿਚ ਕੰਗਨਾ ਰਣੌਤ ਵਿਰੁਧ ਵਾਰੰਟ ਜਾਰੀ

March 02, 2021 09:48 AM

ਮੁੰਬਈ (ਏਜੰਸੀਆਂ) : ਮਾਣਹਾਨੀ ਦੇ ਇਕ ਮਾਮਲੇ ਵਿਚ ਅਦਾਕਾਰਾ ਕੰਗਨਾ ਰਣੌਤ ਦੇ ਪੇਸ਼ ਨਾ ਹੋਣ ਦੇ ਬਾਅਦ ਮੁੰਬਈ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਉਨ੍ਹਾਂ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ। ਦਸ ਦਈਏ ਕਿ ਗੀਤਕਾਰ ਜਾਵੇਦ ਅਖ਼ਤਰ ਵੱਲੋਂ ਦਾਇਰ ਕੇਸ ਸਬੰਧੀ ਇਹ ਵਰੰਟ ਜਾਰੀ ਹੋਏ ਹਨ। ਅੰਧੇਰੀ ਮੈਟ੍ਰੋਪਾਲੀਟਨ ਮੈਜਿਸਟ੍ਰੇਟ ਅਦਾਲਤ ਨੇ 1 ਫਰਵਰੀ ਨੂੰ ਰਣੌਤ ਨੂੰ ਸੰਮਨ ਜਾਰੀ ਕਰਕੇ 1 ਮਾਰਚ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਰਣੌਤ ਦੇ ਸੋਮਵਾਰ ਨੂੰ ਪੇਸ਼ ਨਾ ਹੋਣ ਦੇ ਬਾਅਦ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
ਰਣੌਤ ਦੇ ਵਕੀਲ ਰਿਜਵਾਨ ਸਿੱਦੀਕੀ ਨੇ ਅਦਾਲਤ ਵਿਚ ਦਲੀਲ ਦਿੱਤੀ ਸੀ ਕਿ ਅਦਾਕਾਰਾ ਖ਼ਿਲਾਫ਼ ਸੰਮਨ ਕਾਨੂੰਨ ਦੀ ਉਚਿਤ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਜਾਰੀ ਕੀਤਾ ਗਿਆ ਹੈ ਅਤੇ ਇਸ ਲਈ ਇਹ 'ਵਿਧੀ ਵਿਰੁੱਧ' ਹੈ। ਸਿੱਦੀਕੀ ਨੇ ਕਿਹਾ ਕਿ ਮੈਜਿਸਟ੍ਰੇਟ ਵੱਲੋਂ ਜਿਸ ਪ੍ਰਕਿਰਿਆ ਦਾ ਪਾਲਣ ਕੀਤਾ ਗਿਆ, ਉਸ ਨੂੰ ਮੁੰਬਈ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ। ਉਥੇ ਹੀ ਅਖ਼ਤਰ ਦੇ ਵਕੀਲ ਵਰਿੰਦਾ ਗਰੋਵਰ ਨੇ ਦਲੀਲ ਦਿੱਤੀ ਕਿ ਕਿਸੇ ਹਾਈ ਕੋਰਟ ਦੇ ਸੰਮਨ 'ਤੇ ਰੋਕ ਨਾ ਲਗਾਉਣ ਦੇ ਮੱਦੇਨਜ਼ਰ ਜੇਕਰ ਪ੍ਰਕਿਰਿਆ ਨੂੰ ਚੁਣੌਤੀ ਵੀ ਦਿੱਤੀ ਜਾਂਦੀ ਹੈ, ਉਦੋਂ ਵੀ ਰਣੌਤ ਨੂੰ ਅਦਾਲ ਦੇ ਹੁਕਮ ਮੁਤਾਬਕ ਪੇਸ਼ ਹੋਣਾ ਹੋਵੇਗਾ।
ਮੈਜਿਸਟ੍ਰੇਟ ਖਾਨ ਨੇ ਦੇਖਿਆ ਕਿ ਰਣੌਤ ਨੂੰ ਉਨ੍ਹਾਂ ਖ਼ਿਲਾਫ਼ ਜਾਰੀ ਪ੍ਰਕਿਰਿਆ ਖ਼ਿਲਾਫ਼ ਉਚ ਅਦਾਲਤ ਵਿਚ ਚੁਣੌਤੀ ਦੇਣ ਦੀ ਆਜ਼ਾਦੀ ਹੈ ਪਰ ਇਸ ਨਾਲ ਉਹ ਇਸ ਅਦਾਲਤ ਵਿਚ ਪੇਸ਼ ਹੋਣ ਤੋਂ ਬਚ ਨਹੀਂ ਸਕਦੀ। ਇਸ ਤੋਂ ਬਾਅਦ ਅਦਾਲਤ ਨੇ ਰਣੌਤ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਕੇ ਮਾਮਲੇ ਨੂੰ 26 ਮਾਰਚ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ।
ਦਸਣਯੋਗ ਹੈ ਕਿ ਪੁਲਿਸ ਨੇ ਪਿਛਲੇ ਮਹੀਨੇ ਇਕ ਰਿਪੋਰਟ ਦਾਖ਼ਲ ਕਰਦੇ ਹੋਏ ਕਿਹਾ ਸੀ ਕਿ ਅਦਾਕਾਰਾ ਖ਼ਿਲਾਫ਼ ਮਾਣਹਾਨੀ ਦਾ ਇਕ ਮਾਮਲਾ ਦਰਜ ਕੀਤਾ ਗਿਆ ਹੈ। ਗੀਤਕਾਰ ਅਖ਼ਤਰ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਾਈ ਸੀ ਅਤੇ ਦੋਸ਼ ਲਗਾਇਆ ਸੀ ਕਿ ਅਦਾਕਾਰਾ ਨੇ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪੁੱਜਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

सिद्धांत-तृप्ति स्टारर 'धड़क 2' और 'सन ऑफ सरदार 2' में 1 अगस्त को बॉक्स ऑफिस क्लैश

जियोहॉटस्टार के अनोखे शो 'द सोसाइटी' में में होगा मेरा नया अवतार-खुशी मुखर्जी

क्या रंग लाएगी निर्माता शेख फाज़िल और साउथ एक्ट्रेस रेजिना कैसंड्रा की केमिस्ट्री!

18 जुलाई को रिलीज़ के लिए तैयार है फिल्म "आराध्य"

7 लाख के रेड ब्लेजर अवतार में इंटरनेट पर तहलका मचाती उर्वशी रौतेला

राणा नायडू सीज़न 2 में दमदार प्रदर्शन करने के लिए तैयार हैं तनुज विरवानी

फ्लिपकार्ट के ग्लैम अप फेस्ट 2025 में तमन्ना भाटिया, तारा सुतारिया और वामिका गब्बी का जलवा

आमिर खान की ‘सितारे ज़मीन पर’ देख सुधा मूर्ति हुईं भावुक

25 सितम्बर को सिनेमाघरों में धूम मचाएगी पवन कल्याण स्टारर ‘’ओजी"

ज्योतिका तांगरी और प्रिंस नरूला ने "हार्ट वाली बाजी" में दिलों की धड़कनें बढ़ाई

 
 
 
 
Subscribe