Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਅੱਤਵਾਦੀਆਂ ਨੂੰ ਫੜਨ ਲਈ ਚਲਾਈ ਤਲਾਸ਼ੀ ਮੁਹਿੰਮ

March 10, 2021 05:11 PM

ਸ਼ੋਪੀਆਂ (ਏਜੰਸੀਆਂ) : ਸ਼ੋਪੀਆਂ ਜ਼ਿਲੇ ਦੇ ਵਾਥੂ ਪਿੰਡ ਵਿਚ ਬੁੱਧਵਾਰ ਸਵੇਰ ਤੋਂ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਹੈ। ਪੁਲਿਸ ਨੂੰ ਬੁੱਧਵਾਰ ਸਵੇਰੇ ਜ਼ਿਲੇ ਦੇ ਵਾਥੂ ਪਿੰਡ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ 'ਤੇ 62 ਆਰਮੀ, ਸੀਆਰਪੀਐਫ ਅਤੇ ਪੁਲਿਸ ਕਰਮਚਾਰੀਆਂ ਦੀ ਸਾਂਝੀ ਟੀਮ ਨੇ ਪੂਰੇ ਪਿੰਡ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ, ਸੁਰੱਖਿਆ ਬਲਾਂ ਵੱਲੋਂ ਰਿਹਾਇਸ਼ੀ ਘਰਾਂ ਵਿੱਚ ਅੱਤਵਾਦੀ ਲੁਕੇ ਹੋਣ ਦੀ ਸੰਭਾਵਨਾ ਕਾਰਨ ਪਿੰਡ ਵਿੱਚ ਹਰ ਘਰ ਦੀ ਭਾਲ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਪਿੰਡ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਕਰ ਦਿੱਤੇ ਹਨ ਤਾਂ ਕਿ ਜੇ ਅੱਤਵਾਦੀ ਇਸ ਖੇਤਰ ਵਿਚ ਮੌਜੂਦ ਹੋਣ ਤਾਂ ਉਹ ਬਚ ਨਿਕਲਣ ਵਿਚ ਕਾਮਯਾਬ ਨਾ ਹੋ ਸਕਣ। ਫਿਲਹਾਲ ਸਰਚ ਆਪ੍ਰੇਸ਼ਨ ਜਾਰੀ ਹੈ।

 

Have something to say? Post your comment

 
 
 
 
 
Subscribe