Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸ਼ਹੀਦੀ ਦਿਵਸ 'ਤੇ ਸ਼ਹੀਦਾਂ ਨੂੰ ਨਮਨ ਕੀਤਾ

March 23, 2021 06:38 PM

ਦੇਸ਼ ਦੀ ਆਜਾਦੀ ਲਈ ਫਾਂਸੀ ਨੂੰ ਗੱਲ ਲਗਾਉਣ ਵਾਲੇ ਵੀਰ ਸ਼ਹੀਦਾਂ ਦੇ ਸਦਾ ਰਿਣੀ ਰਹਾਂਗੇ - ਮੁੱਖ ਮੰਤਰੀ

ਚੰਡੀਗੜ੍ਹ, 23 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ਼ਹੀਦੀ ਦਿਵਸ 'ਤੇ ਸ਼ਹੀਦ ਭਗਤ ਸਿੰਘ,  ਰਾਜਗੁਰੂ ਤੇ ਸੁਖਦੇਵ ਨੂੰ ਨਮਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਵੀਰਾਂ ਦੀ ਕੁਰਬਾਨੀਆਂ ਨਾਲ ਰਾਸ਼ਟਰ ਸਦਾ ਪ੍ਰੇਰਣਾ ਲੈਂਦਾ ਰਹੇਗਾ।

            ਮੁੱਖ ਮੰਤਰੀ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਸ਼ਹੀਦੀ ਦਿਵਸ ਦੇ ਮੌਕੇ 'ਤੇ ਕਰਨਾਲ ਵਿਚ ਸੰਵੇਦਨਾ ਪੋ੍ਰਜੈਕਟ ਦੇ ਤਹਿਤ ਨੈਸ਼ਨਲ ਇੰਟੇਲੀਗ੍ਰੇਟੇਡ ਫੋਰਮ ਆਫ ਆਰਟਿਸਟ ਐਂਡ ਐਕਟੀਵਿਟੀਜ (ਨਿਫਾ) ਵੱਲੋਂ ਆਯੋਜਿਤ ਰਾਸ਼ਟਰਵਿਆਪੀ ਖੂਨ ਅਤੇ ਪਲਾਜਮਾ ਦਾਨ ਕੈਂਪ ਵਿਚ ਸੰਬੋਧਿਤ ਕਰ ਰਹੇ ਸਨ। ਇਸ ਪੋ੍ਰਗ੍ਰਾਮ ਵਿਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ,  ਸ਼ਹੀਦ ਰਾਜਗੁਰੂ ਦੇ ਭਤੀਜੇ ਸਤਅਸ਼ੀਲ ਰਾਜਗੁਰੂ,  ਸ਼ਹੀਦ ਸੁਖਦੇਵ ਦੇ ਪੋਤੇ ਅਨੁਜ ਥਾਪਰ ਨੇ ਵੀ ਸ਼ਿਰਕਤ ਕੀਤੀ।

            ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇੰਨ੍ਹਾਂ ਵੀਰਾਂ ਨੇ ਅੰਗੇ੍ਰਜੀ ਦੇ ਸਾਸ਼ਨ ਤੋਂ ਦੇਸ਼ ਨੂੰ ਆਜਾਦ ਕਰਵਾਉਣ ਲਈ 23 ਮਾਰਚ, 1931 ਨੂੰ ਹੱਸਦੇ-ਹੱਸਦੇ ਫਾਂਸੀ ਨੂੰ ਚੁਮਿਆ ਸੀ। ਰਾਸ਼ਟਰ ਇੰਨ੍ਹਾਂ ਸ਼ਹੀਦਾਂ ਦਾ ਸਦਾ ਹੀ ਰਿਨੀ ਰਹੇਗਾ। ਮਾਂ ਭਾਰਤ ਦੇ ਇੰਨ੍ਹਾਂ ਮਹਾਨ ਸਪੁੱਤਰਾਂ ਦਾ ਬਲਿਦਾਨ ਦੇਸ਼ ਦੀ ਹਰ ਪੀੜੀ ਦੇ ਲਈ ਪ੍ਰੇਰਣਾ ਬਣੇਗਾ।

            ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਦੀ ਗਲ ਹੈ ਕਿ ਸ਼ਹੀਦੀ ਦਿਵਸ 'ਤੇ ਨਿਫਾ ਨੇ ਇਸ ਅਨੋਖੇ ਸੰਵੇਦਨਾ ਮੁਹਿੰਮ ਦੇ ਤਹਿਤ ਪੂਰੇ ਦੇਸ਼ ਵਿਚ 1637 ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਹੈ।

            ਸ੍ਰੀ ਮਨੋਹਰ ਲਾਲ ਨੇ ਨੋਜੁਆਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਦੇਸ਼ ਦੀ ਅਸਮਿਤਾ ਅਤੇ ਗੌਰਵ ਨੂੰ ਬਣਾਏ ਰੱਖਣ ਦੇ ਲਈ ਇੰਨ੍ਹਾਂ ਮਹਾਨ ਬੇਟਿਆਂ ਦੀ ਸ਼ਹਾਦਤ ਤੋਂ ਪ੍ਰਰੇਣਾ ਲੈਣੀ ਚਾਹੀਦ ਹੈ ਅਤੇ ਰਾਸ਼ਟਰ ਨਿਰਮਾਣ ਦੇ ਲਈ ਅੱਗੇ ਆਉਣਾ ਚਾਹੀਦਾ ਹੈ।

            ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤਾਂ ਸਾਨੂੰ ਸਾਡੀ ਖੁਸ਼ਹਾਲ ਵਿਰਾਸਤ ਅਤੇ ਮਹਾਨ ਪਰੰਪਰਾ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਦੇ ਵੱਲੋਂ ਦਿਖਾਏ ਗਏ ਤਿਆਗ ਬਲਿਦਾਨ ਅਤੇ ਦੇਸ਼ਭਗਤੀ ਦੇ ਮਾਰਗ 'ਤੇ ਚੱਲ ਕੇ ਹੀ ਅਸੀਂ ਊਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਨ।

            ਪੋ੍ਰਗ੍ਰਾਮ ਵਿਚ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਸੰਦੇਸ਼ ਸੁਣਾਇਆ ਗਿਆ। ਇਸ ਮੌਕੇ 'ਤੇ ਗੀਤਾ ਮਨੀਸ਼ੀ ਸਵਾਮੀ ਸ੍ਰੀ ਗਿਆਨਾਨੰਦ ਜੀ ਮਹਾਰਾਜ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe