Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਭਾਰਤ-ਇੰਗਲੈਂਡ ਇਕ ਰੋਜ਼ਾ ਲੜੀ ਦਾ ਦੂਜਾ ਮੈਚ ਇੰਗਲੈਂਡ ਨੇ ਜਿੱਤਿਆ ✌️

March 26, 2021 09:33 PM

ਲੜੀ 1-1 ਨਾਲ ਬਰਾਬਰ ਹੋਈ, ਅਗਲਾ ਮੈਚ 28 ਨੂੰ


ਪੂਣੇ (ਏਜੰਸੀ): ਭਾਰਤ ਇੰਗਲੈਂਡ ਵਿਚਕਾਰ ਖੇਡੀ ਜਾ ਰਹੀ ਇਕ ਰੋਜ਼ਾ ਲੜੀ ਦੇ ਦੂਜੇ ਮੈਚ ਵਿਚ ਇੰਗਲੈਂਡ ਨੇ ਜਿੱਤ ਹਾਸਲ ਕਰ ਕੇ ਲੜੀ ਦੇ ਰੁਮਾਂਚ ਨੂੰ ਬਰਕਰਾਰ ਕਰ ਦਿਤਾ ਹੈ। ਇਸ ਤਰ੍ਹਾਂ ਇਕ ਰੋਜ਼ਾ ਲੜੀ 1-1 ਨਾਲ ਬਰਾਬਰ ਹੋ ਗਈ ਤੇ ਹੁਣ ਦੋਵੇਂ ਟੀਮਾਂ 28 ਮਾਰਚ ਨੂੰ ਇਕ-ਦੂਜੇ ਨੂੰ ਠਿੱਬੀ ਲਾਉਣ ਦੀ ਕੋਸ਼ਿਸ਼ ਕਰਨਗੀਆਂ। ਇੰਗਲੈਂਡ ਨੇ ਇਹ ਮੈਚ 44ਵੇਂ ਓਵਰ ਵਿਚ 6 ਵਿਕਟਾਂ ਨਾਲ ਜਿੱਤ ਲਿਆ।
ਇਸ ਤੋਂ ਪਹਿਲਾਂ ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਸੱਦਾ ਦਿਤਾ ਤੇ ਭਾਰਤ ਨੇ ਨਿਰਧਾਰਤ 50 ਓਵਰਾਂ ਵਿਚ ਇੰਗਲੈਂਡ ਨੂੰ 337 ਦੌੜਾਂ ਦਾ ਟੀਚਾ ਦਿਤਾ। ਕਪਤਾਨ ਮਾਰਗਨ ਦੀ ਗ਼ੈਰ ਮੌਜੂਦਗੀ ਵਿਚ ਕਪਤਾਨੀ ਕਰ ਰਹੇ ਜੋਸ ਬਟਲਰ ਨੇ ਸ਼ੁਰੂ ਵਿਚ ਭਾਰਤੀ ਓਪਨਰਾਂ ’ਤੇ ਲਗਾਮ ਲਾਈ ਰੱਖੀ। ਜਿਸ ਕਾਰਨ ਭਾਰਤ ਦੇ ਦੋਵੇਂ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਤੇ ਰੋਹਿਤ ਸ਼ਰਮਾ ਪਹਿਲੇ ਪਾਵਰ ਪਲੇਅ ਵਿਚ ਹੀ ਪੈਵੇਲੀਅਨ ਪਹੁੰਚ ਗਏ। ਧਵਨ ਨੇ 4 ਤੇ ਰੋਹਿਤ ਨੇ 25 ਦੌੜਾਂ ਬਣਾਈਆਂ। ਇਸ ਤੋਂ ਬਾਅਦ ਕਪਤਾਨ ਕੋਹਲੀ ਤੇ ਕੇ.ਐਲ ਰਾਹੁਲ ਵਿਚਕਾਰ ਵੱਡੀ ਸਾਂਝੇਦਾਰੀ ਹੋਈ। ਕੋਹਲੀ ਨੇ 66 ਦੌੜਾਂ ਤੇ ਰਾਹੁਲ ਨੇ 108 ਦੌੜਾਂ ਦੀ ਪਾਰੀ ਖੇਡੀ। ਕੋਹਲੀ ਦੇ ਆਊਟ ਹੋਣ ਤੋਂ ਬਾਅਦ ਕਰੀਜ਼ ’ਤੇ ਆਏ ਰਿਸ਼ਭ ਪੰਤ ਨੇ ਹਮਲਾਵਰ ਰੁਖ਼ ਅਪਣਾਇਆ ਤੇ ਕੇਵਲ 40 ਗੇਂਦਾਂ ਵਿਚ 77 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿਚ 7 ਛਿੱਕੇ ਤੇ 3 ਚੌਕੇ ਸ਼ਾਮਲ ਸਨ। ਹਾਰਦਿਤ ਪਾਂਡਿਆ ਨੇ 35 ਤੇ ਕੁਨਾਲ ਪਾਂਡਿਆ ਨੇ 12 ਦੌੜਾਂ ਬਣਾਈਆਂ। ਇੰਗਲੈਂਡ ਵਲੋਂ ਟਾਪਲੇ ਤੇ ਟਾਮ ਕਰਨ ਨੇ 2-2 ਵਿਕਟਾਂ ਲਈਆਂ ਤੇ ਸੈਮ ਕਰਨ ਤੇ ਆਦਿਲ ਰਾਸ਼ਿਦ ਨੂੰ 1-1 ਵਿਕਟ ਮਿਲੀ।
ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਠੋਸ ਸ਼ੁਰੂਆਤ ਕੀਤੀ ਤੇ ਪਹਿਲੀ ਵਿਕਟ 110 ਦੇ ਸਕੋਰ ’ਤੇ ਡਿੱਗੀ ਤੇ ਜੈਸਨ ਰਾਏ 55 ਦੌੜਾਂ ਬਣਾ ਕੇ ਆਊਟ ਹੋਇਆ। ਇਸੇ ਦੌਰਾਨ ਜੌਨੀ ਬੈਸਟਰੋ ਨੇ 95 ਗੇਂਦਾਂ ਵਿਚ ਅਪਣਾ ਸੈਂਕੜਾ ਪੂਰਾ ਕੀਤਾ ਤੇ ਇੰਗਲੈਂਡ ਦਾ ਸਕੋਰ ਵੀ ਇਕ ਵਿਕਟ ਦੇ ਨੁਕਸਾਨ ’ਤੇ 200 ਹੋ ਗਿਆ। ਇਸੇ ਦੌਰਾਨ ਬੇਨ ਸਟੋਕਸ ਨੇ ਧਾਕੜ ਬੱਲੇਬਾਜ਼ੀ ਕਰਦਿਆਂ 52 ਗੇਂਦਾਂ ਵਿਚ 99 ਦੌੜਾਂ ਬਣਾਈਆਂ ਜਿਸ ਵਿਚ 10 ਛਿੱਕੇ ਤੇ 4 ਚੌਕੇ ਸ਼ਾਮਲ ਸਨ। ਬੇਨ ਸਟੋਕਸ ਦੇ ਆਊਟ ਹੁੰਦਿਆਂ ਹੀ ਜੌਨੀ ਬੈਸਟਰੋ ਵੀ 124 ਦੌੜਾਂ ਬਣਾ ਕੇ ਆਊਟ ਹੋ ਗਿਆ ਤੇ ਮੈਚ ਵਿਚ ਫਿਰ ਰੁਮਾਂਚ ਆ ਗਿਆ। ਇਸ ਤੋਂ ਬਾਅਦ ਜੋਸ ਬਟਲਰ ਬਿਨਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਿਆ। ਇਸ ਤੋਂ ਬਾਅਦ ਮੈਦਾਨ ’ਚ ਉਤਰੇ ਬੱਲੇਬਾਜ਼ਾਂ ਨੇ ਇੰਗਲੈਂਡ ਦੀ ਬੇੜੀ ਪਾਰ ਲਾ ਦਿਤੀ। ਭਾਰਤ ਵਲੋਂ ਪ੍ਰਸਿੱਧ ਕ੍ਰਿਸ਼ਨਾ ਨੂੰ 2 ਵਿਕਟਾਂ ਹਾਸਲ ਹੋਈਆਂ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe