Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਟਰੰਪ ਦੇ ਰਿਜ਼ਾਰਟ ਨੇੜੇ ਗੋਲੀਬਾਰੀ, ਇਕ ਦੀ ਮੌਤ

May 13, 2019 09:02 PM

ਅਮਰੀਕਾ : ਫ਼ਲੋਰਿਡਾ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਕ ਰਿਜ਼ਾਰਟ ਦੇ ਨੇੜੇ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਸਨੀ ਆਈਲਸ ਬੀਚ ਸਥਿਤ ਟਰੰਪ ਇੰਟਰਨੈਸ਼ਨਲ ਬੀਚ ਰਿਜ਼ਾਰਟ ਮਿਆਮੀ ਵਿਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ ਅਤੇ ਮੌਕੇ 'ਤੇ ਪੁੱਜੀ ਪੁਲਿਸ ਨੇ ਕਈ ਗੱਡੀਆਂ 'ਤੇ ਗੋਲੀਆਂ ਦੇ ਨਿਸ਼ਾਨ ਵੇਖੇ। ਇਕ ਗੱਡੀ ਦੇ ਅੰਦਰੋਂ 19 ਸਾਲਾ ਇਕ ਕੁੜੀ ਮਿਲੀ ਜਿਸ ਨੂੰ ਗੋਲੀ ਲੱਗੀ ਹੋਈ ਸੀ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੂੰ ਹੋਟਲ ਦੇ ਸਾਹਮਣੇ ਵਾਲੀ ਸੜਕ 'ਤੇ ਖੜੇ ਵਾਹਨ ਵਿਚ ਇਕ ਲਾਸ਼ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਗੋਲੀਬਾਰੀ ਵਿਚ ਪੰਜ ਸਾਲ ਦੇ ਇਕ ਬੱਚੇ ਨੂੰ ਵੀ ਸੱਟਾਂ ਲੱਗੀਆਂ ਸਨ ਜਿਸ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਮੌਕੇ ਤੋਂ ਕੁੱਝ ਹਥਿਆਰ ਵੀ ਜ਼ਬਤ ਕੀਤੇ ਗਏ ਹਨ।  

 

Have something to say? Post your comment

 
 
 
 
 
Subscribe