Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਅਮਰੀਕਾ : ਆਪਣੇ ਘਰ 'ਚ ਮ੍ਰਿਤਕ ਮਿਲਿਆ ਜੋੜਾ

April 09, 2021 12:37 PM

ਵਾਸ਼ਿੰਗਟਨ (ਏਜੰਸੀਆਂ): ਇਕ ਭਾਰਤੀ ਜੋੜਾ ਅਮਰੀਕਾ ਵਿਚ ਆਪਣੇ ਘਰ ਵਿਚ ਮ੍ਰਿਤਕ ਪਾਇਆ ਗਿਆ ਹੈ। ਗੁਆਂਢੀਆਂ ਨੇ ਜੋੜੇ ਦੀ 4 ਸਾਲ ਦੀ ਬੇਟੀ ਨੂੰ ਬਾਲਕੋਨੀ ਵਿਚ ਇਕੱਲੇ ਰੋਂਦੇ ਹੋਏ ਦੇਖਿਆ, ਜਿਸ ਦੇ ਬਾਅਦ ਉਹਨਾਂ ਦੀ ਮੌਤ ਹੋਣ ਬਾਰੇ ਪੱਤਾ ਚੱਲਿਆ। ਪਰਿਵਾਰ ਦੇ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬਾਲਾਜੀ ਭਾਰਤ ਰੂਦਰਵਾਰ (32) ਅਤੇ ਉਹਨਾਂ ਦੀ ਪਤਨੀ ਆਰਤੀ ਬਾਲਾਜੀ ਰੂਦਰਵਾਰ (30) ਬੁੱਧਵਾਰ ਨੂੰ ਨਿਊਜਰਸੀ ਵਿਚ ਆਪਣੇ ਘਰ ਵਿਚ ਮ੍ਰਿਤਕ ਪਾਏ ਗਏ। ਉਹਨਾਂ ਦੇ ਗੁਆਂਢੀਆਂ ਨੇ ਬੱਚੀ ਨੂੰ ਰੋਂਦੇ ਹੋਏ ਦੇਖਿਆ ਸੀ ਅਤੇ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ ਸੀ, ਜਿਸ ਦੇ ਬਾਅਦ ਪੁਲਸ ਉਹਨਾਂ ਦੇ ਘਰ ਵਿਚ ਦਾਖਲ ਹੋਈ।
ਬਾਲਾਜੀ ਦੇ ਪਿਤਾ ਭਾਰਤ ਰੂਦਰਵਾਰ ਨੇ ਪੀ.ਟੀ.ਆਈ-ਭਾਸ਼ਾ ਨੂੰ ਦੱਸਿਆ ਕਿ ਸਥਾਨਕ ਪੁਲਿਸ ਨੇ ਵੀਰਵਾਰ ਨੂੰ ਉਹਨਾਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮੌਤ ਦੇ ਕਾਰਨ ਦਾ ਹਾਲੇ ਪਤਾ ਨਹੀਂ ਚੱਲ ਪਾਇਆ ਹੈ। ਅਮਰੀਕੀ ਪੁਲਿਸ ਨੇ ਦੱਸਿਆ ਕਿ ਉਹ ਪੋਸਟਮਾਰਟਮ ਰਿਪੋਰਟ ਸਾਂਝੀ ਕਰਨਗੇ। ਰੂਦਰਵਾਰ ਨੇ ਕਿਹਾ, ''ਮੇਰੀ ਨੂੰਹ ਸੱਤ ਮਹੀਨੇ ਦੀ ਗਰਭਵਤੀ ਸੀ। ਅਸੀਂ ਉਹਨਾਂ ਦੇ ਘਰ ਗਏ ਸਨ ਅਤੇ ਫਿਰ ਤੋਂ ਅਮਰੀਕਾ ਜਾਣ ਦੀ ਯੋਜਨਾ ਬਣਾ ਰਹੇ ਸੀ। ਮੈਨੂੰ ਮੌਤ ਦੇ ਪਿੱਛੇ ਦੇ ਕਾਰਨਾਂ ਦਾ ਨਹੀਂ ਪਤਾ ਹੈ। ਉਹ ਖੁਸ਼ ਸਨ ਅਤੇ ਉਹਨਾਂ ਦੇ ਗੁਆਂਢੀ ਵੀ ਚੰਗੇ ਸਨ।'' 

 

Have something to say? Post your comment

 
 
 
 
 
Subscribe