Thursday, May 01, 2025
 

ਮਨੋਰੰਜਨ

ਸੋਨੂ ਸੂਦ ਮਗਰੋਂ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਕੋਰੋਨਾ ਪਾਜ਼ੇਟਿਵ

April 18, 2021 12:35 PM

ਮੁੰਬਈ, 18 ਅਪ੍ਰੈਲ : ਭਾਰਤ ਵਿੱਚ ਕੋਵਿਡ-19 ਮਹਾਂਮਾਰੀ ਤੇਜ਼ੀ ਨਾਲ ਫੈਲਣ ਵਿਚਕਾਰ ਬਹੁਤ ਸਾਰੀਆਂ ਬਾਲੀਵੁਡ ਹਸਤੀਆਂ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੀ ਹਨ। ਬੀਤੇ ਦਿਨ ਸੋਨੂ ਸੂਦ ਦੀ ਰਿਪੋਰਟ ਪੌਜ਼ੀਟਿਵ ਆਉਣ ਮਗਰੋਂ ਅੱਜ ਬਾਲੀਵੁਡ ਅਦਾਕਾਰ ਅਰਜੁਨ ਰਾਮਪਾਲ ਨੂੰ ਵੀ ਕੋਰੋਨਾ ਹੋ ਗਿਆ ਹੈ। ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।
ਉਹ ਏਕਾਂਤਵਾਸ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਇਸ ਸਬੰਧੀ ਜਾਣਕਾਰੀ ਦਿੱਤੀ। ਅਰਜੁਨ ਰਾਮਪਲ ਨੇ ਕਿਹਾ ਕਿ ਉਨ੍ਹਾਂ ਨੂੰ ਹਾਲਾਂਕਿ ਮਹਾਂਮਾਰੀ ਦੇ ਕੋਈ ਲੱਛਣ ਮਹਿਸੂਸ ਨਹੀਂ ਹੋਏ, ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ ਸਾਰੇ ਜ਼ਰੂਰੀ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂ ਨੇ ਪਿਛਲੇ 10 ਦਿਨਾਂ ਦੌਰਾਨ ਆਪਣੇ ਸੰਪਰਕ ’ਚ ਆਏ ਲੋਕਾਂ ਨੂੰ ਸਾਵਧਾਨ ਰਹਿਣ ਤੇ ਕੋਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ। ਬਾਲੀਵੁਡ ਅਦਾਕਾਰ ਨੇ ਕਿਹਾ ਕਿ ਇਕੱਠੇ ਰਹਿ ਕੇ ਅਸੀਂ ਕੋਰੋਨਾ ਵਿਰੁੱਧ ਲੜ ਸਕਦੇ ਹਾਂ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਅਦਾਕਾਰ ਸੋਨੂੰ ਸੂਦ ਅਤੇ ਨੀਲ ਨਿਤਿਨ ਮੁਕੇਸ਼ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆਈ ਸੀ। ਸੋਨੂੰ ਸੂਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਉਹ ਰਿਪੋਰਟ ਪੌਜ਼ੀਟਿਵ ਆਉਣ ਮਗਰੋਂ ਏਕਾਂਤਵਾਸ ਹੋ ਗਏ ਹਨ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe