Friday, May 02, 2025
 

ਸਿਆਸੀ

ਪਹਿਲਾਂ ਬਾਦਲਾਂ ਅਤੇ ਹੁਣ ਕੈਪਟਨ ਨੇ ਬੇਅਦਬੀ ਦੇ ਮੁੱਦੇ 'ਤੇ ਸੇਕੀਆਂ ਸਿਆਸੀ ਰੋਟੀਆਂ : ਕੇਜਰੀਵਾਲ

May 16, 2019 04:58 PM


ਰਾਹੁਲ ਗਾਂਧੀ ਵੀ ਇਸ ਮੁੱਦੇ 'ਤੇ ਪੰਜਾਬੀਆਂ ਨੂੰ ਗੁਮਰਾਹ ਕਰ ਗਏ
ਕੋਟਕਪੂਰਾ : ਅਪਣੇ ਧਰਮ ਦਾ ਅਪਮਾਨ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸਿੱਖ ਸੰਗਤਾਂ ਉੱਪਰ ਜਨਰਲ ਡਾਇਰ ਦੀ ਤਰ੍ਹਾਂ ਕੀਤੇ ਗਏ ਲਾਠੀਚਾਰਜ ਅਤੇ ਵਰ੍ਹਾਈਆਂ ਗਈਆਂ ਗੋਲੀਆਂ ਤੋਂ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕਰ ਕੇ ਸੱਤਾ 'ਚ ਆਏ ਕੈਪਟਨ ਅਮਰਿੰਦਰ ਸਿੰਘ ਅਜੇ ਵੀ ਬੇਅਦਬੀ ਅਤੇ ਗੋਲੀਕਾਂਡ ਦੇ ਸਬੰਧ 'ਚ ਸਿਆਸੀ ਰੋਟੀਆਂ ਸੇਕ ਰਹੇ ਹਨ, ਜੋ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਸਥਾਨਕ ਬੱਤੀਆਂ ਵਾਲੇ ਚੌਕ 'ਚ ਉਸੇ ਘਟਨਾ ਸਥਾਨ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਕੈਪਟਨ ਅਤੇ ਬਾਦਲ ਆਪਸ 'ਚ ਰਲੇ ਹੋਏ ਹਨ ਕਿਉਂਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵੀ ਅਜੇ ਤਕ ਇਹੀ ਰਾਗ ਅਲਾਪ ਰਹੇ ਹਨ ਕਿ ਪੀੜਤ ਪਰਵਾਰਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਮਿਲਣਗੀਆਂ ਪਰ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਹੋਂਦ 'ਚ ਆਇਆਂ ਲਗਭਗ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ, ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਐਸਆਈਟੀ ਵਲੋਂ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਚੁੱਕੀ ਹੈ ਪਰ ਫਿਰ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿਤੀਆਂ ਗਈਆਂ ਅਤੇ ਪੀੜਤ ਪਰਵਾਰਾਂ ਨੂੰ ਇਨਸਾਫ਼ ਨਹੀਂ ਦਿਤਾ ਜਾ ਰਿਹਾ, ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਤਤਕਾਲੀਨ ਬਾਦਲ ਸਰਕਾਰ ਦੀ ਤਰ੍ਹਾਂ ਕੈਪਟਨ ਸਰਕਾਰ ਵੀ ਇਸ ਮੁੱਦੇ 'ਤੇ ਸਿਰਫ਼ ਸਿਆਸੀ ਰੋਟੀਆਂ ਸੇਕ ਰਹੀ ਹੈ ਅਤੇ ਬਾਦਲਾਂ ਦੀ ਤਰ੍ਹਾਂ ਕਾਂਗਰਸੀਆਂ ਵਲੋਂ ਵੀ ਪੀੜਤ ਪਰਵਾਰਾਂ ਦੇ ਨਾਲ-ਨਾਲ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
  ਪਾਰਟੀ ਉਮੀਦਵਾਰ ਪ੍ਰੋ. ਸਾਧੂ ਸਿੰਘ ਦੇ ਹੱਕ 'ਚ ਰੋਡ ਸ਼ੋਅ ਦੌਰਾਨ ਜਬਰਦਸਤ ਐਂਟਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਵਿਰੋਧੀਆਂ ਦੇ ਕੂੜ ਪ੍ਰਚਾਰ ਦੇ ਬਾਵਜੂਦ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ ਤੇ ਪਾਰਟੀ ਉਮੀਦਵਾਰਾਂ ਦੀ ਕਾਰਗੁਜ਼ਾਰੀ ਬਿਹਤਰ ਰਹੇਗੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪ੍ਰੋ. ਸਾਧੂ ਸਿੰਘ ਅਤੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਹੋਰ ਵੀ ਸੀਨੀਅਰ ਪਾਰਟੀ ਆਗੂਆਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿਤੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe