Saturday, August 02, 2025
 

ਮਨੋਰੰਜਨ

ਦੀਪਿਕਾ ਪਾਦੁਕੋਣ ਨੂੰ ਕੋਰੋਨਾ ਨੇ ਘੇਰਿਆ

May 05, 2021 09:58 AM

ਮੁੰਬਈ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਕੋਰੋਨਾ ਦੀ ਚਪੇਟ ’ਚ ਆ ਗਈ ਹੈ। ਹਾਲਾਂਕਿ ਇਹ ਖ਼ਬਰ ਦੀਪਿਕਾ ਜਾਂ ਉਨ੍ਹਾਂ ਦੀ ਟੀਮ ਵੱਲੋਂ ਕੰਫਰਮ ਨਹੀਂ ਕੀਤੀ ਗਈ ਹੈ। ਖ਼ਬਰਾਂ ਦੀ ਮੰਨੀਏ ਤਾਂ ਪਿਛਲੇ ਦਿਨੀਂ ਉਹ ਆਪਣੇ ਪਰਿਵਾਰ ਨੂੰ ਮਿਲਣ ਬੰਗਲੁਰੂ ਗਈ ਸੀ। ਜਿਸ ਕਰਕੇ ਉਹ ਸੰਕਰਮਿਤ ਹੋ ਗਈ। ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਪਾਦੁਕੋਣ, ਮਾਂ ਉਜੱਵਲਾ ਪਾਦੁਕੋਣ ਅਤੇ ਭੈਣ ਅਨੀਸ਼ਾ ਪਾਦੁਕੋਣ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।
ਦੀਪਿਕਾ ਦੇ ਪਿਤਾ ਨੂੰ ਬੰਗਲੁਰੂ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਬਾਰੇ ’ਚ ਪ੍ਰਕਾਸ਼ ਪਾਦੁਕੋਣ ਦੇ ਕਰੀਬੀ ਦੋਸਤ ਅਤੇ ਪ੍ਰਕਾਸ਼ ਪਾਦੁਕੋਣ ਬੈਡਮਿੰਟਨ ਅਕੈਡਮੀ ਦੇ ਡਾਇਰੈਕਟਰ ਵਿਮਲ ਕੁਮਾਰ ਨੇ ਦੱਸਿਆ ਕਿ ‘10 ਦਿਨ ਪਹਿਲਾਂ, ਉਨ੍ਹਾਂ ਦੀ ਪਤਨੀ ਅਤੇ ਦੂਜੀ ਬੇਟੀ ਅਨੀਸ਼ਾ ਨੂੰ ਹਲਕੇ ਲੱਛਣ ਮਹਿਸੂਸ ਹੋਏ ਅਤੇ ਉਨ੍ਹਾਂ ਨੇ ਟੈਸਟ ਕਰਵਾਇਆ। ਸਭ ਦੀ ਰਿਪੋਰਟ ਪਾਜ਼ੇਟਿਵ ਆਈ’।
ਵਿਮਲ ਕੁਮਾਰ ਨੇ ਅੱਗੇ ਦੱਸਿਆ ਕਿ ‘ਸਭ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਪਰ ਇਕ ਹਫ਼ਤਾ ਬੀਤਣ ਤੋਂ ਬਾਅਦ ਵੀ ਪ੍ਰਕਾਸ਼ ਦਾ ਬੁਖ਼ਾਰ ਘੱਟ ਨਹੀਂ ਹੋਇਆ। ਅਜਿਹੇ ’ਚ ਬੀਤੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਹੁਣ ਉਹ ਠੀਕ ਹਨ। ਉੱਧਰ ਉਨ੍ਹਾਂ ਦੇ ਪਤਨੀ ਅਤੇ ਧੀ ਘਰ ’ਚ ਹਨ। ਉਮੀਦ ਹੈ ਕਿ ਦੋ-ਤਿੰਨ ’ਚ ਪ੍ਰਕਾਸ਼ ਹਸਪਤਾਲ ਤੋਂ ਡਿਸਚਾਰਜ ਹੋ ਜਾਣਗੇ’।
ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਨੂੰ ਮੁੰਬਈ ਏਅਰਪੋਰਟ ’ਤੇ ਸਪਾਟ ਕੀਤਾ ਸੀ। ਉਹ ਪਰਿਵਾਰ ਦੇ ਨਾਲ ਕੁਝ ਸਮਾਂ ਬਿਤਾਉਣ ਲਈ ਬੰਗਲੁਰੂ ਰਵਾਨਾ ਹੋਏ ਸਨ। ਕੋਵਿਡ-19 ਦੀ ਦੂਜੀ ਲਹਿਰ ਦਾ ਸ਼ਿਕਾਰ ਹੋ ਕੇ ਕੁਝ ਸਿਤਾਰੇ ਆਪਣੇ ਜਾਨ ਗਵਾ ਚੁੱਕੇ ਹਨ, ਜਿਨ੍ਹਾਂ ’ਚੋਂ ਕਈ ਮਸ਼ਹੂਰ ਸਿਤਾਰੇ ਵੀ ਸ਼ਾਮਲ ਹਨ। ਉੱਧਰ ਕਈ ਲੋਕ ਕੋਰੋਨਾ ਨੂੰ ਮਾਤ ਦੇ ਕੇ ਜੰਗ ਜਿੱਤ ਚੁੱਕੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

सिद्धांत-तृप्ति स्टारर 'धड़क 2' और 'सन ऑफ सरदार 2' में 1 अगस्त को बॉक्स ऑफिस क्लैश

जियोहॉटस्टार के अनोखे शो 'द सोसाइटी' में में होगा मेरा नया अवतार-खुशी मुखर्जी

क्या रंग लाएगी निर्माता शेख फाज़िल और साउथ एक्ट्रेस रेजिना कैसंड्रा की केमिस्ट्री!

18 जुलाई को रिलीज़ के लिए तैयार है फिल्म "आराध्य"

7 लाख के रेड ब्लेजर अवतार में इंटरनेट पर तहलका मचाती उर्वशी रौतेला

राणा नायडू सीज़न 2 में दमदार प्रदर्शन करने के लिए तैयार हैं तनुज विरवानी

फ्लिपकार्ट के ग्लैम अप फेस्ट 2025 में तमन्ना भाटिया, तारा सुतारिया और वामिका गब्बी का जलवा

आमिर खान की ‘सितारे ज़मीन पर’ देख सुधा मूर्ति हुईं भावुक

25 सितम्बर को सिनेमाघरों में धूम मचाएगी पवन कल्याण स्टारर ‘’ओजी"

ज्योतिका तांगरी और प्रिंस नरूला ने "हार्ट वाली बाजी" में दिलों की धड़कनें बढ़ाई

 
 
 
 
Subscribe