Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਆਸਟ੍ਰੇਲੀਆ

ਹਾਲ ਦੀ ਘੜੀ ਆਸਟ੍ਰੇਲੀਆ ਦੀਆਂ ਸਰਹੱਦਾਂ ਰਹਿਣਗੀਆਂ ਬੰਦ

May 09, 2021 07:10 PM

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਮੈਨੂੰ ਫਿਲਹਾਲ ਸਰਹੱਦਾਂ ਖੋਲ੍ਹਣ ਦੀ ਕੋਈ ਜਲਦੀ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਇਸ ਸਮੇਂ ਜੋ ਵੇਖ ਰਹੇ ਹਾਂ ਉਹ ਲੋਕਾਂ ਦੀ ਸ਼ਲਾਘਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, "ਮੈਨੂੰ ਪਤਾ ਹੈ ਕਿ ਇਕ ਵਾਰ ਜੇਕਰ ਅਸੀਂ ਇਸ ਬੀਮਾਰੀ ਮਤਲਬ ਕੋਵਿਡ-19 ਨੂੰ ਦੁਬਾਰਾ ਅੰਦਰ ਆਉਣ ਦੇਵਾਂਗੇ ਤਾਂ ਅਸੀਂ ਇਸ ਨੂੰ ਬਾਹਰ ਨਹੀਂ ਕੱਢ ਸਕਾਂਗੇ।" ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਇਕ ਵਾਰ ਬਾਲਗਾਂ ਨੂੰ ਵਾਇਰਸ ਖ਼ਿਲਾਫ਼ ਟੀਕੇ ਲੱਗ ਜਾਣ ਤੋਂ ਬਾਅਦ ਸਰਹੱਦਾਂ ਮੁੜ ਖੋਲ੍ਹੀਆਂ ਜਾਣਗੀਆਂ।ਹਾਲਾਂਕਿ, ਮੌਰੀਸਨ ਨੇ ਕਿਹਾ ਕਿ ਉਹ ਗਾਰੰਟੀ ਨਹੀਂ ਦੇ ਸਕਦੇ ਕਿ ਅਜਿਹਾ ਹੀ ਹੋਵੇਗਾ। ਉਹਨਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਦੇਸ਼ ਦੀਆਂ ਸਰਹੱਦਾਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ।ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ, ਮੌਰੀਸਨ ਨੇ ਇਕ ਮੀਡੀਆ ਇੰਟਰਵਿਊ ਵਿਚ ਕਿਹਾ ਕਿ ਆਸਟ੍ਰੇਲੀਆਈ ਲੋਕਾਂ ਨੂੰ ਅੰਤਰਰਾਸ਼ਟਰੀ ਯਾਤਰੀਆਂ ਲਈ ਦੇਸ਼ ਦੀਆਂ ਸਰਹੱਦਾਂ ਮੁੜ ਖੋਲ੍ਹਣ ਦੀ ਕੋਈ “ਜਲਦੀ” ਨਹੀਂ ਹੈ ਕਿਉਂਕਿ ਕੋਵਿਡ-19 ਦੁਨੀਆ ਭਰ ਵਿਚ ਫੈਲ ਰਿਹਾ ਹੈ।" 

ਐਤਵਾਰ ਸਵੇਰ ਤੱਕ ਆਸਟ੍ਰੇਲੀਆ ਵਿਚ 2.63 ਮਿਲੀਅਨ ਟੀਕੇ ਲਗਵਾਏ ਗਏ ਸਨ, ਜਦੋਂਕਿ ਕੋਵਿਡ-19 ਕੇਸਾਂ ਦੇ ਮਾਮਲੇ ਅਤੇ ਮੌਤਾਂ ਦੀ ਗਿਣਤੀ ਕ੍ਰਮਵਾਰ 29, 906 ਅਤੇ 910 ਰਹੀ।ਸਰਕਾਰ ਨੇ ਸ਼ੁਰੂ ਵਿਚ ਅਕਤੂਬਰ ਤੱਕ ਸਾਰੀ ਆਬਾਦੀ ਨੂੰ ਟੀਕਾ ਲਗਾਉਣ ਦੀ ਯੋਜਨਾ ਬਣਾਈ ਸੀ ਪਰ ਸੀਮਤ ਸਪਲਾਈ ਕਾਰਨ ਟੀਕਾਕਰਨ ਦਾ ਮੁੱਢਲਾ ਪੜਾਅ ਸਮੇਂ ਸਿਰ ਪੂਰੇ ਨਹੀਂ ਹੋ ਸਕਿਆ।ਇਸ ਦੌਰਾਨ ਮੌਰੀਸਨ ਨੇ ਕਿਹਾ ਕਿ ਸਰਕਾਰ ਇਸ 'ਤੇ ਕੰਮ ਕਰ ਰਹੀ ਹੈ ਕਿ ਟੀਕੇ ਲਗਵਾਉਣ ਵਾਲੇ ਲੋਕਾਂ ਨੂੰ ਕਿਵੇਂ ਵਧੇਰੇ ਆਜ਼ਾਦੀ ਦਿੱਤੀ ਜਾ ਸਕਦੀ ਹੈ।

 

Have something to say? Post your comment

 

ਹੋਰ ਆਸਟ੍ਰੇਲੀਆ ਖ਼ਬਰਾਂ

 
 
 
 
Subscribe