Thursday, May 01, 2025
 

ਬਾਦਲ

2 ਦਿਨ ਬੁਖ਼ਾਰ ਰਹਿਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ PGI 'ਚ ਭਰਤੀ

ਆਪਣੇ ਖੇਤਾਂ ਵਿੱਚ ਹੁਣ ਡ੍ਰੈਗਨ ਫਰੂਟ ਉਗਾਉਣਗੇ ਪ੍ਰਕਾਸ਼ ਸਿੰਘ Badal

ਕੈਪਟਨ ਨੇ CM ਚੰਨੀ ਨੂੰ ਕਰਵਾਇਆ ਯਾਦ, ਕਿਹਾ- ਆਪਣੇ ਭਰਾ ਨੂੰ ਬਚਾਉਣ ਲਈ ਬਾਦਲ ਸਾਹਮਣੇ ਕਰਨਾ ਪਿਆ ਆਤਮ ਸਮਰਪਣ

ਰਾਜਾ ਵੜਿੰਗ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ : ਅੱਜ 13 ਵਿਧਾਇਕਾਂ ਨਾਲ ਵਿਰੋਧੀ ਧਿਰ ਦੀ ਮੁੱਖ ਪਾਰਟੀ ਹੋਣ ਦਾ ਦਾਅਵਾ ਕਰੇਗਾ ਅਕਾਲੀ ਦਲ

 ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਕਾਰਨ ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ 'ਤੇ ਚੰਨੀ ਸਰਕਾਰ ਦਾ ਘਿਰਾਓ ਕਰਨਗੀਆਂ।

ਅਕਾਲੀ ਦਲ ਵਲੋਂ ਮੁਹਾਲੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਕੈਪਟਨ ਦਾ ਅਸਤੀਫਾ ਕਾਂਗਰਸ ਵੱਲੋਂ ਪੰਜਾਬ ਦੀ ਕਾਰਗੁਜ਼ਾਰੀ 'ਚ ਨਾਕਾਮ ਰਹਿਣ ਦਾ ਕਬੂਲਨਾਮਾ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਅਤੇ ਇਸਦੀ ਹਾਈ ਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿਚ ਕਾਰਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ ਕੋਲ ਵਿਖਾਉਣ ਲਈ ਨਹੀਂ ਹੈ।

ਸ਼੍ਰੋਮਣੀ ਅਕਾਲੀ ਦਲ ਵਲੋਂ 64 ਪਾਰਟੀ ਉਮੀਦਵਾਰਾਂ ਦਾ ਐਲਾਨ

ਗੱਲਬਾਤ ਨਾਲ ਤੁਸੀਂ ਦੁੱਧ ਧੋਤੇ ਸਾਬਤ ਨਹੀਂ ਹੋਣ ਲੱਗੇ, ਖੇਤੀ ਕਾਨੂੰਨਾਂ ਦੇ ਪੁਆੜੇ ਦੀ ਜੜ ਤਾਂ ਤੁਸੀਂ ਖੁਦ ਹੋ : ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਵਿਵਾਦ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਮੁਲਤਵੀ, ਪੜ੍ਹੋ ਪੂਰੀ ਖ਼ਬਰ

ਸ਼੍ਰੋਮਣੀ ਅਕਾਲੀ ਦਲ ਵਲੋਂ 6 ਨਵੇਂ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

ਕੈਪਟਨ ਪਹਿਲਾਂ ਆਪਣੇ ਮਹਿਲਾਂ ਵਿੱਚ ਲੱਗੇ ਏਸੀ ਬੰਦ ਕਰਵਾਏ : ਬੀਬਾ ਬਾਦਲ

ਮੈਂ ਬਰਗਾੜੀ ਦੇ ਮੁੱਖ ਗਵਾਹ ਅਜੀਤ ਸਿੰਘ ਨੂੰ ਨਹੀਂ ਮਿਲਿਆ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ

ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ : ਕੈਪਟਨ

ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਵਿਚ ਮੌਜੂਦਾ ਕੋਵਿਡ ਸੰਕਟ ਉਤੇ ਸਿਆਸੀ ਹੋ-ਹੱਲਾ ਮਚਾ ਕੇ ਅਸੰਵੇਦਨਸ਼ੀਲ ਕੋਸ਼ਿਸ਼ਾਂ ਕੀਤੇ ਜਾਣ ’ਤੇ ਹੈਰਾਨੀ 

ਜਸ਼ਨ ਮਨਾਉਣੇ ਬੰਦ ਕਰੋ, ਕੋਟਕਪੂਰਾ ਕੇਸ ਅਜੇ ਖਤਮ ਨਹੀਂ ਹੋਇਆ-ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਨੂੰ ਜਵਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਹਾਈ ਕੋਰਟ ਦੇ ਹੁਕਮਾਂ ਉਤੇ ਖੁਸ਼ੀਆਂ 

ਪੰਜ IAS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।

ਅਰਜੁਨ ਬਾਦਲ ਅਤੇ ਕਾਂਗਰਸੀ ਉਮੀਦਵਾਰ ਮਨਜੀਤ ਕੌਰ ਸੰਧੂ ਨੂੰ ਲੱਡੂਆਂ ਨਾਲ ਤੋਲਿਆ 😱

ਜਿਵੇਂ ਜਿਵੇਂ ਨਗਰ ਨਿਗਮ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਮੀਦਵਾਰ ਵੱਲੋਂ ਸਰਗਰਮੀਆਂ ਤੇਜ ਕੀਤੀਆਂ ਜਾ ਰਹੀਆਂ ਹਨ

ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦੇਣ ਵਾਲੇ ਪੁਲਿਸ ਅਫਸਰ ਦੀ ਆਪਣੀ ਸਰਕਾਰ ’ਚ ਕਰਾਂਗੇ ਛੁੱਟੀ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਵਿਖੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ’ਚ ਨੁੱਕੜ ਮੀਟਿੰਗਾਂ 

ਰਾਜੋਆਣਾ ਮਾਮਲੇ 'ਤੇ ਸਿਆਸਤ ਕਰ ਰਿਹਾ ਹੈ ਅਕਾਲੀ ਦਲ: ਰੰਧਾਵਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਵਰ੍ਹਦਿਆ 

ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਅਕਾਲੀ ਦਲ 🤨

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਖੇਡ ਮੰਤਰੀ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਕਿਉਂਕਿ ਉਹਨਾਂ ਦੀ ਆਪਣੀ ਸਰਕਾਰ ਦੇ ਵਿਭਾਗ ਨੇ  ਮੰਤਰੀ ਵੱਲੋਂ  ਪਰਿਵਾਰਕ ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈ ਲੈਣ ਖਿਲਾਫ ਤੇ ਇਹ ਰਕਮ ਵਸੂਲਣ ਲਈ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ।

ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ਵਿਚ ਸੱਚ ਹੋਣੇ ਸ਼ੁਰੂ ਹੋਏ : ਬੀਬਾ ਬਾਦਲ

ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਖਦਸ਼ੇ ਪੰਜਾਬ ਵਿਚ ਪਹਿਲਾਂ ਹੀ ਸੱਚ ਸਾਬਤ ਹੋਣੇ ਸ਼ੁਰੂ ਹੋ ਗਏ ਹਨ ਕਿਉਂਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀ ਸੀ ਆਈ) ਨੇ ਕਪਾਹ ਦੀ ਰੋਜ਼ਾਨਾ ਖਰੀਦ ਦੀ ਹੱਦ ਤੈਅ ਕਰ ਦਿੱਤੀ ਹੈ 

ਸ਼੍ਰੋਮਣੀ ਅਕਾਲੀ ਦਲ ਦੀ ਚੇਤਾਵਨੀ, ਲਾਪਰਵਾਹੀ ਵਾਲਾ ਕੋਈ ਵੀ ਕਦਮ ਨਾ ਚੁੱਕੇ ਕੇਂਦਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿਸਾਨੀ ਸੰਘਰਸ਼ ਨੂੰ ਤੋੜਨ ਲਈ ਉਹ ਕੋਈ ਵੀ ਲਾਪਰਵਾਹੀ ਵਾਲਾ ਜਾਂ ਦਮਨਕਾਰੀ ਕਦਮ ਨਾ ਚੁੱਕੇ ਜਿਸ ਨਾਲ ਕਿਸਾਨਾਂ ਦੇ ਮਨਾਂ ਵਿਚ ਭਾਵੁਕ ਸੱਟਾਂ ਡੂੰਘੀਆਂ ਹੋਣ ਅਤੇ ਦੇਸ਼ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਮਜ਼ੋਰ ਹੋਵੇ। ਕਾਂਗਰਸ ਦੀਆਂ ਪਾੜੋ ਤੇ ਰਾਜ ਕਰੋ ਵਾਲੀਆਂ ਬਜ਼ਰ ਗਲੀਆਂ ਨਾ ਦੁਹਰਾਓ। 

ਬਾਦਲ ਪਰਿਵਾਰ ਪੰਥ ਅਤੇ ਪੰਜਾਬ ਉੱਤੇ ਚੜ੍ਹੀ ਅਮਰ ਵੇਲ ਹੈ : ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ‘ਬਾਦਲ ਪਰਿਵਾਰ’ ਵਲੋਂ ਪੰਜਾਬੀਆਂ ਖਾਸ ਕਰ ਕੇ ਕਿਸਾਨਾਂ ਦੇ ਹਿੱਤਾਂ ਨਾਲ ਕੀਤੀ ਗਈ ਨੰਗੀ ਚਿੱਟੀ ਗਦਾਰੀ ਕਾਰਨ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆ

ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਸੰਘਰਸ਼ ਵਿੱਚੋਂ ਸਿਆਸੀ ਲਾਹਾ ਖੱਟਣ ਦੀ ਕਸ਼ਿਸ਼ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 

ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਸੀ : ਬਿੱਟੂ

ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਹੈ ਕਿ ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਆਯੋਜਿਤ ਜੰਤਰ-ਮੰਤਰ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। 'ਜੇ ਅਕਾਲੀਆਂ ਨੂੰ ਪੰਜਾਬੀਆਂ ਦੇ ਅਧਿਕਾਰਾਂ ਪ੍ਰਤੀ ਇੰਨੀ ਚਿੰਤਾ ਹੈ, ਤਾਂ ਉਨ੍ਹਾਂ ਨੂੰ ਪੰਜਾਬ ਦੀ ਬਜਾਏ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਕਰਨ' ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਸੀ। 

ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ‘ਚ ਸ਼ਰਣ ਕਿਉਂ, ਅਕਾਲੀਆਂ ਦਾ ਕਾਂਗਰਸ ਨੂੰ ਸਵਾਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਸ਼ਰਣ ਕਿਉਂ ਦਿੱਤੀ ਹੋਈ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ ਵਿਚ ਅਦਾਲਤੀ ਪੇਸ਼ੀਆਂ ਤੋਂ ਬਚਾਇਆ ਜਾ ਰਿਹਾ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚੋਂ ਤੁਰੰਤ ਯੂ ਪੀ ਤਬਦੀਲ ਕੀਤਾ ਜਾਵੇ। 

ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ : ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੇ ਸਰਕਾਰ ਵੱਲੋਂ ਕੇਂਦਰ ਅਤੇ ਰਾਜਾਂ ਵਿਚ ਵੱਖ ਵੱਖ ਰਾਜਾਂ ਦੇ ਨਾਗਰਿਕਾਂ ਵਾਸਤੇ ਜ਼ਮੀਨ ਦੀ ਮਲਕੀਅਤ ਦੇ ਹੱਕ ਵੱਖ ਵੱਖ ਰੱਖਣ ਦੇ ਦੋਗਲੇਪਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫਿਰੂਕ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਵੱਲੋਂ ਦੋਗਲਾਪਨ ਅਪਣਾਇਆ ਜਾ ਰਿਹਾ ਹੈ। 

ਕੇਰਲਾ ਵਾਂਗ ਫਲਾਂ ਤੇ ਸਬਜ਼ੀਆਂ ਲਈ MSP ਐਲਾਨੇ ਕਾਂਗਰਸ ਸਰਕਾਰ :ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਰਲਾ ਦੇ ਰਾਹ ਚੱਲੇ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕਰੇ ਤਾਂ ਜੋ ਖੇਤੀਬਾੜੀ ਨੂੰ ਹੁਲਾਰਾ ਮਿਲ ਸਕੇ ਅਤੇ ਇਸ ਤੋਂ ਇਲਾਵਾ ਜਿਹੜੀਆਂ ਫਸਲਾਂ ਲਈ ਕੇਂਦਰ ਨੇ ਐਮ ਐਸ ਪੀ ਦਾ ਐਲਾਨ ਕੀਤਾ ਹੈ, ਉਹਨਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। 
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ 'ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ

ਭਾਜਪਾ ਨੂੰ ਵੱਡਾ ਝਟਕਾ, ਸੈਂਕੜੇ ਆਗੂ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਨਾਲ ਜੁੜੇ

 ਭਾਰਤੀ ਜਨਤਾ ਪਾਰਟੀ (ਭਾਜਪਾ) ਨੁੰ ਪੰਜਾਬ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੇ ਹੁਸ਼ਿਆਰਪੁਰ, ਭਾਜਪਾ, ਲੁਧਿਆਣਾ ਤੇ ਜਗਰਾਓਂ ਹਲਕੇ ਦੇ ਸੈਂਕੜੇ ਭਾਜਪਾ ਵਰਕਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼੍ਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਬਾਦਲ ਨੇ ਇਨ੍ਹਾਂ ਆਗੂਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਭਰੋਸਾ ਦੁਆਇਆ ਕਿ ਉਹਨਾਂ ਨੁੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। 

ਬਾਦਲਕਿਆਂ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਾਉਣ ਲਈ ਲੜਾਂਗੇ ਚੋਣਾਂ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਕ ਦੇ ਮੁੱਖ ਆਗੂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਬਠਿੰਡਾ ਆਏ ਅਤੇ ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਬਿਲਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਦੇ ਬਿਲਾਂ ਵਿੱਚ ਸੋਧ ਕਰਨ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮੋਦੀ ਸਰਕਾਰ ਲਈ ਚਿਤਾਵਨੀ ਹੈ ਕਿ ਪੰਜਾਬ ਦੇ ਕਿਸਾਨ ਖੁਦ ਲੜਾਈ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਹੀਰੋ ਨਹੀਂ ਬਣ ਸਕਦੀ ਕਿਉਂਕਿ ਕਿਸਾਨਾਂ ਦੀ ਲੜਾਈ ਅੱਗੇ ਸਰਕਾਰ ਨੇ ਫ਼ੈਸਲਾ ਕੀਤਾ ਹੈ। 

ਸਰਕਾਰ ਬਣਦੇ ਹੀ ਮੋਦੀ ਦੇ ਕਿਸਾਨ ਵਿਰੋਧੀ ਐਕਟ ਕਰਾਂਗੇ ਖਤਮ : ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਮੋਦੀ ਦੇ ਕਿਸਾਨ ਵਿਰੋਧੀ ਐਕਟ ਰੱਦ ਕਰਾਂਗੇ ਤੇ ਪੰਜਾਬ ਵਿਚ ਲਾਗੂ ਹੋਣ ’ਤੇ ਰੋਕਾਂਗੇ, ਸੂਬੇ ਨੂੰ ਸਰਕਾਰੀ ਮੰਡੀ ਐਲਾਨਾਂਗੇ ਅਤੇ ਮਾਰੂ ਏ ਪੀ ਐਮ ਸੀ ਐਕਟ 2017 ਜੋ ਅਮਰਿੰਦਰ ਨੇ ਬਣਾਇਆ, ਨੂੰ ਖਾਰਜ ਕਰਾਂਗੇ। 
ਬਾਦਲ ਨੇ ਕਿਹਾ ਕਿ ਇਹਨਾਂ ਮੁੱਦਿਆਂ ’ਤੇ ਅਮਰਿੰਦਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

ਪਹਿਲਾਂ ਬਾਦਲਾਂ ਅਤੇ ਹੁਣ ਕੈਪਟਨ ਨੇ ਬੇਅਦਬੀ ਦੇ ਮੁੱਦੇ 'ਤੇ ਸੇਕੀਆਂ ਸਿਆਸੀ ਰੋਟੀਆਂ : ਕੇਜਰੀਵਾਲ

Subscribe