Friday, May 02, 2025
 

ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਅਕਾਲੀ ਦਲ ਵਲੋਂ 6 ਨਵੇਂ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੀ ਚੇਤਾਵਨੀ, ਲਾਪਰਵਾਹੀ ਵਾਲਾ ਕੋਈ ਵੀ ਕਦਮ ਨਾ ਚੁੱਕੇ ਕੇਂਦਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿਸਾਨੀ ਸੰਘਰਸ਼ ਨੂੰ ਤੋੜਨ ਲਈ ਉਹ ਕੋਈ ਵੀ ਲਾਪਰਵਾਹੀ ਵਾਲਾ ਜਾਂ ਦਮਨਕਾਰੀ ਕਦਮ ਨਾ ਚੁੱਕੇ ਜਿਸ ਨਾਲ ਕਿਸਾਨਾਂ ਦੇ ਮਨਾਂ ਵਿਚ ਭਾਵੁਕ ਸੱਟਾਂ ਡੂੰਘੀਆਂ ਹੋਣ ਅਤੇ ਦੇਸ਼ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਮਜ਼ੋਰ ਹੋਵੇ। ਕਾਂਗਰਸ ਦੀਆਂ ਪਾੜੋ ਤੇ ਰਾਜ ਕਰੋ ਵਾਲੀਆਂ ਬਜ਼ਰ ਗਲੀਆਂ ਨਾ ਦੁਹਰਾਓ। 

ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ‘ਚ ਸ਼ਰਣ ਕਿਉਂ, ਅਕਾਲੀਆਂ ਦਾ ਕਾਂਗਰਸ ਨੂੰ ਸਵਾਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਸ਼ਰਣ ਕਿਉਂ ਦਿੱਤੀ ਹੋਈ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ ਵਿਚ ਅਦਾਲਤੀ ਪੇਸ਼ੀਆਂ ਤੋਂ ਬਚਾਇਆ ਜਾ ਰਿਹਾ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚੋਂ ਤੁਰੰਤ ਯੂ ਪੀ ਤਬਦੀਲ ਕੀਤਾ ਜਾਵੇ। 

ਕੇਂਦਰ ਕਸ਼ਮੀਰ ਵਿਚ ਬਾਹਰਲਿਆਂ ਵਾਸਤੇ ਜ਼ਮੀਨ ਖਰੀਦਣ ਲਈ ਛੋਟ ਦੇਣਾ ਚਾਹੁੰਦਾ ਹੈ : ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੇ ਸਰਕਾਰ ਵੱਲੋਂ ਕੇਂਦਰ ਅਤੇ ਰਾਜਾਂ ਵਿਚ ਵੱਖ ਵੱਖ ਰਾਜਾਂ ਦੇ ਨਾਗਰਿਕਾਂ ਵਾਸਤੇ ਜ਼ਮੀਨ ਦੀ ਮਲਕੀਅਤ ਦੇ ਹੱਕ ਵੱਖ ਵੱਖ ਰੱਖਣ ਦੇ ਦੋਗਲੇਪਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫਿਰੂਕ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਵੱਲੋਂ ਦੋਗਲਾਪਨ ਅਪਣਾਇਆ ਜਾ ਰਿਹਾ ਹੈ। 

ਕੇਰਲਾ ਵਾਂਗ ਫਲਾਂ ਤੇ ਸਬਜ਼ੀਆਂ ਲਈ MSP ਐਲਾਨੇ ਕਾਂਗਰਸ ਸਰਕਾਰ :ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਰਲਾ ਦੇ ਰਾਹ ਚੱਲੇ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕਰੇ ਤਾਂ ਜੋ ਖੇਤੀਬਾੜੀ ਨੂੰ ਹੁਲਾਰਾ ਮਿਲ ਸਕੇ ਅਤੇ ਇਸ ਤੋਂ ਇਲਾਵਾ ਜਿਹੜੀਆਂ ਫਸਲਾਂ ਲਈ ਕੇਂਦਰ ਨੇ ਐਮ ਐਸ ਪੀ ਦਾ ਐਲਾਨ ਕੀਤਾ ਹੈ, ਉਹਨਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। 
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ 'ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ

ਭਾਜਪਾ ਨੂੰ ਵੱਡਾ ਝਟਕਾ, ਸੈਂਕੜੇ ਆਗੂ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਨਾਲ ਜੁੜੇ

 ਭਾਰਤੀ ਜਨਤਾ ਪਾਰਟੀ (ਭਾਜਪਾ) ਨੁੰ ਪੰਜਾਬ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੇ ਹੁਸ਼ਿਆਰਪੁਰ, ਭਾਜਪਾ, ਲੁਧਿਆਣਾ ਤੇ ਜਗਰਾਓਂ ਹਲਕੇ ਦੇ ਸੈਂਕੜੇ ਭਾਜਪਾ ਵਰਕਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼੍ਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਬਾਦਲ ਨੇ ਇਨ੍ਹਾਂ ਆਗੂਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਭਰੋਸਾ ਦੁਆਇਆ ਕਿ ਉਹਨਾਂ ਨੁੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। 

ਬਾਦਲਕਿਆਂ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਾਉਣ ਲਈ ਲੜਾਂਗੇ ਚੋਣਾਂ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਕ ਦੇ ਮੁੱਖ ਆਗੂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਬਠਿੰਡਾ ਆਏ ਅਤੇ ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਬਿਲਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਦੇ ਬਿਲਾਂ ਵਿੱਚ ਸੋਧ ਕਰਨ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮੋਦੀ ਸਰਕਾਰ ਲਈ ਚਿਤਾਵਨੀ ਹੈ ਕਿ ਪੰਜਾਬ ਦੇ ਕਿਸਾਨ ਖੁਦ ਲੜਾਈ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਹੀਰੋ ਨਹੀਂ ਬਣ ਸਕਦੀ ਕਿਉਂਕਿ ਕਿਸਾਨਾਂ ਦੀ ਲੜਾਈ ਅੱਗੇ ਸਰਕਾਰ ਨੇ ਫ਼ੈਸਲਾ ਕੀਤਾ ਹੈ। 

Subscribe