ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਇਸ ਪਹਿਲਕਦਮੀ ਤਹਿਤ 25,172 ਸਕੂਲ ਅਤੇ ਲਗਭਗ 31.5 ਲੱਖ ਵਿਦਿਆਰਥੀ ਸ਼ਾਮਲ ਹੋਣਗੇ।
ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ
ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ
ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ।
ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਚੋਣ ਕਾਂਗਰਸ ਹਾਈਕਮਾਂਡ ਵੱਲੋਂ ਕੀਤੀ ਜਾਵੇਗੀ, ਜਿਸ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹਨ।
ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਬਿਹਤਰ ਅਤੇ ਲੋਕ-ਪੱਖੀ ਵਿਕਲਪ ਵਜੋਂ ਕਾਂਗਰਸ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਦਾ ਤਜਰਬਾ ਕਰ ਚੁੱਕੇ ਹਨ ਅਤੇ ਉਹ ਖੁਦ ਫੈਸਲਾ ਕਰ ਸਕਦੇ ਹਨ ਕਿ ਕਿਸ ਪਾਰਟੀ ਨੇ ਉਨ੍ਹਾਂ ਨੂੰ ਸਭ ਤੋਂ ਵਧੀਆ ਸਰਕਾਰ ਦਿੱਤੀ